ਡਾ. ਐੱਸ.ਪੀ. ਸਿੰਘ ਓਬਰਾਏ ਪਹੁੰਚੇ ਪੰਜਾਬ ਮੇਲ ਯੂ.ਐੱਸ.ਏ. ਦੇ ਦਫਤਰ

199
Share

ਜਲੰਧਰ, 23 ਜੂਨ (ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਵਿਸ਼ੇਸ਼ ਤੌਰ ’ਤੇ ਪੰਜਾਬ ਮੇਲ ਯੂ.ਐੱਸ.ਏ. ਟੀ.ਵੀ. ਦੇ ਜਲੰਧਰ ਦਫਤਰ ਪਹੁੰਚੇ, ਜਿੱਥੇ ਸਟਾਫ ਵੱਲੋਂ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ ਗਿਆ। ਇਸ ਮੌਕੇ ਅਰਜੁਨਾ ਅਵਾਰਡੀ ਵਿਸ਼ਵ ਕੁਸ਼ਤੀ ਚੈਂਪੀਅਨ ਅਤੇ ਸਾਬਕਾ ਆਈ.ਪੀ.ਐੱਸ. ਅਫਸਰ ਕਰਤਾਰ ਸਿੰਘ ਪਹਿਲਵਾਨ ਅਤੇ ਰਾਸ਼ਟਰੀ ਕ੍ਰਿਕਟ ਕੋਚ ਰਜਿੰਦਰ ਸਿੰਘ ਵੀ ਉਨ੍ਹਾਂ ਨਾਲ ਹਾਜ਼ਰ ਸਨ। ਇਸ ਮੌਕੇ ਡਾ. ਓਬਰਾਏ ਨੇ ਖੁਸ਼ੀ ਜ਼ਾਹਿਰ ਕੀਤੀ ਕਿ ਪੰਜਾਬ ਮੇਲ ਯੂ.ਐੱਸ.ਏ. ਟੀ.ਵੀ. ਵਿਸ਼ਵ ਭਰ ਵਿਚ ਨਾਮਣਾ ਖੱਟ ਰਿਹਾ ਹੈ। ਥੋੜ੍ਹੇ ਸਮੇਂ ’ਚ ਹੀ ਦੇਸ਼ਾਂ-ਵਿਦੇਸ਼ਾਂ ਵਿਚ ਇਸ ਚੈਨਲ ਦੀ ਚਰਚਾ ਹੋਣ ਲੱਗ ਪਈ ਹੈ। ਉਨ੍ਹਾਂ ਪੰਜਾਬ ਮੇਲ ਯੂ.ਐੱਸ.ਏ. ਚੈਨਲ ਦੇ ਮੁਖੀ ਗੁਰਜਤਿੰਦਰ ਸਿੰਘ ਰੰਧਾਵਾ ਦੀ ਤਾਰੀਫ ਕਰਦਿਆਂ ਕਿਹਾ ਕਿ ਉਹ ਬਹੁਤ ਹੀ ਮਿਹਨਤੀ ਸ਼ਖਸੀਅਤ ਹਨ। ਇਸੇ ਕਰਕੇ ਉਨ੍ਹਾਂ ਨੇ ਇਹ ਚੈਨਲ ਬਹੁਤ ਘੱਟ ਸਮੇਂ ਵਿਚ ਸਥਾਪਿਤ ਕਰ ਲਿਆ ਹੈ। ‘ਇਕ ਮੁਲਾਕਾਤ’ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਬਰਨ ਕੌਰ ਮਾਨ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਨੂੰ ਜ਼ਰੂਰਤਮੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਦੀ ਮਦਦ ਕਰਕੇ ਹੀ ਤੁਸੀਂ ਪ੍ਰਮਾਤਮਾ ਨੂੰ ਪ੍ਰਾਪਤ ਕਰ ਸਕਦੇ ਹੋ। ਜ਼ਿਕਰਯੋਗ ਹੈ ਕਿ ਡਾ. ਐੱਸ.ਪੀ. ਸਿੰਘ ਓਬਰਾਏ ਨੇ ਹੁਣ ਤੱਕ ਹਜ਼ਾਰਾਂ ਲੋਕਾਂ ਦੀ ਮਦਦ ਕੀਤੀ ਹੈ ਅਤੇ ਕਈਆਂ ਦੀਆਂ ਜਾਨਾਂ ਬਚਾਈਆਂ ਹਨ, ਜਿਸ ਕਰਕੇ ਉਨ੍ਹਾਂ ਨੇ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਹੈ। ਵੱਡੀ ਗੱਲ ਇਹ ਹੈ ਕਿ ਡਾ. ਓਬਰਾਏ ਲੋਕਾਂ ਦੀ ਮਦਦ ਆਪਣੇ ਕਮਾਏ ਪੈਸਿਆਂ ਨਾਲ ਕਰਦੇ ਹਨ ਅਤੇ ਕੋਈ ਉਗਰਾਹੀ ਆਦਿ ਨਹੀਂ ਕਰਦੇ।


Share