ਡਾ. ਮਨਮੋਹਨ ਸਿੰਘ ਨੇ ਸਰਕਾਰ ਨੂੰ ਅਰਥਚਾਰੇ ਵਿੱਚ ਸੁਧਾਰ ਲਈ ਤਿੰਨ ਮਹੱਤਵਪੂਰਨ ਸੁਝਾਅ ਦਿੱਤੇ

713
Share

ਨਵੀਂ ਦਿੱਲੀ, 10 ਅਗਸਤ (ਪੰਜਾਬ ਮੇਲ)- ਪਹਿਲਾਂ ਤੋਂ ਹੀ ਦੇਸ਼ ਮੰਦੀ ਦੀ ਮਾਰ ਝੱਲ ਰਿਹਾ ਹੈ। ਅਜਿਹੇ ਚ ਰਹਿੰਦੀ ਕਸਰ ਕੋਰੋਨਾ ਕਾਲ ਨੇ ਪੂਰੀ ਕਰ ਦਿੱਤੀ ਹੈ। ਭਾਰਤ ਵੀ ਇਸ ਤੋਂ ਬਚ ਨਹੀਂ ਸਕਿਆ। ਵੱਡੇ ਪੱਧਰ ਤੇ ਲੋਕਾਂ ਸਾਹਮਣੇ ਰੁਜ਼ਗਾਰ ਦਾ ਸੰਕਟ ਹੈ। ਸਰਕਾਰ ਸਾਹਮਣੇ ਆਰਥਿਕਤਾ ਨੂੰ ਠੀਕ ਕਰਨ ਦੀ ਚੁਣੌਤੀ ਹੈ। ਅਜਿਹੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਤੇ ਉੱਘੇ ਅਰਥ ਸ਼ਾਸਤਰੀ ਡਾਮਨਮੋਹਨ ਸਿੰਘ ਨੇ ਸਰਕਾਰ ਨੂੰ ਅਰਥਚਾਰੇ ਵਿੱਚ ਸੁਧਾਰ ਲਈ ਤਿੰਨ ਮਹੱਤਵਪੂਰਨ ਸੁਝਾਅ ਦਿੱਤੇ ਹਨ।

ਬੀਬੀਸੀ ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਡਾਮਨਮੋਹਨ ਸਿੰਘ ਨੇ ਸਰਕਾਰ ਨੂੰ ਪਹਿਲੇ ਸੁਝਾਅ ਤੇ ਕਿਹਾ ਕਿ ਲੋਕਾਂ ਦੀ ਰੋਜ਼ੀਰੋਟੀ ਦੀ ਰੱਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਦੀਆਂ ਨੌਕਰੀਆਂ ਨਾ ਜਾਣ ਇਸ ਲਈ ਉਪਰਾਲੇ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਦੇ ਖਰਚ ਦੀ ਸਮਰੱਥਾ ਨੂੰ ਕਾਇਮ ਰੱਖਣਾ ਚਾਹੀਦਾ ਹੈ।

ਸਾਬਕਾ ਪ੍ਰਧਾਨ ਮੰਤਰੀ ਨੇ ਸਰਕਾਰ ਨੂੰ ਦੂਜਾ ਸੁਝਾਅ ਦਿੰਦੇ ਹੋਏ ਕਿਹਾ ਕਿ ਸਰਕਾਰ ਨੂੰ ਸਰਕਾਰੀ ਕ੍ਰੈਡਿਟ ਗਰੰਟੀ ਪ੍ਰੋਗਰਾਮਾਂ ਰਾਹੀਂ ਵਪਾਰ ਤੇ ਉਦਯੋਗਾਂ ਨੂੰ ਲੋੜੀਂਦੀ ਪੂੰਜੀ ਮੁਹੱਈਆ ਕਰਵਾਉਣੀ ਚਾਹੀਦੀ ਹੈ।

ਤੀਜੇ ਸੁਝਾਅ ਵਿੱਚ ਡਾਮਨਮੋਹਨ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਫਾਈਨੈਂਸ਼ੀਅਲ ਸੈਕਟਰ ਚ ਸੰਸਥਾਗਤ ਖੁਦ ਮੁਖਤਿਆਰੀ ਤੇ ਪ੍ਰਕਿਰਿਆਵਾਂ ਰਾਹੀਂ ਸੁਧਾਰ ਕਰਨਾ ਹੋਵੇਗਾ।


Share