25.7 C
Sacramento
Thursday, June 8, 2023
spot_img

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਸਪੱਸ਼ਟ ਚਿਤਾਵਨੀ;

ਅਫਵਾਹਾਂ ਫੈਲਾਉਣ ਵਾਲਿਆਂ ’ਤੇ ਹੋਵੇਗੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ
ਸੰਗਰੂਰ, 20 ਮਾਰਚ (ਦਲਜੀਤ ਕੌਰ/ਪੰਜਾਬ ਮੇਲ)- ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸ੍ਰੀ ਸੁਰੇਂਦਰ ਲਾਂਬਾ ਨੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਜ਼ਿਲ੍ਹਾ ਸੰਗਰੂਰ ਵਿਖੇ ਅਮਨ ਤੇ ਕਾਨੂੰਨ ਦੀ ਸਥਿਤੀ ਵਿੱਚ ਵਿਗਾੜ ਪੈਦਾ ਕਰਨ ਲਈ ਕਿਸੇ ਵੀ ਤਰ੍ਹਾਂ ਨਾਲ ਅਫਵਾਹ ਪੈਦਾ ਕਰਦਾ ਜਾਂ ਫੈਲਾਉਂਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਇਹ ਪ੍ਰਗਟਾਵਾ ਅੱਜ ਸ਼ਹਿਰ ਵਿਖੇ ਆਮ ਲੋਕਾਂ, ਦੁਕਾਨਦਾਰਾਂ, ਵਪਾਰੀਆਂ ਨਾਲ ਮਿਲ ਕੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਸੌ ਫੀਸਦੀ ਕਾਇਮ ਰੱਖਣ ਦੀ ਪ੍ਰਤੀਬੱਧਤਾ ਪ੍ਰਗਟਾਉਣ ਤੋਂ ਬਾਅਦ ਫੁਹਾਰਾ ਚੌਕ ਵਿਖੇਂ ਮੀਡੀਆ ਦੇ ਰੂਬਰੂ ਹੁੰਦਿਆਂ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹਾ ਸੰਗਰੂਰ ਵਿਖੇ ਪੂਰੀ ਤਰ੍ਹਾਂ ਅਮਨ ਅਮਾਨ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਨ ਜੀਵਨ ਪਹਿਲਾਂ ਵਾਂਗ ਹੀ ਬਿਲਕੁਲ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਖੇ ਬੀਤੇ ਦਿਨ ਤੋਂ ਹੀ ਪੂਰੀ ਚੌਕਸੀ ਰੱਖੀ ਜਾ ਰਹੀ ਹੈ ਅਤੇ ਹਰੇਕ ਸਬ ਡਵੀਜ਼ਨ ਪੱਧਰ ’ਤੇ ਵੀ ਪ੍ਰਸ਼ਾਸਨ ਦੀ ਤਰਫੋਂ ਉਪ ਮੰਡਲ ਮੈਜਿਸਟਰੇਟ ਅਤੇ ਪੁਲਿਸ ਦੀ ਤਰਫੋਂ ਐਸ.ਪੀ ਤੇ ਡੀ.ਐਸ.ਪੀ ਦੀ ਨਿਗਰਾਨੀ ਹੇਠ ਫਲੈਗ ਮਾਰਚ ਕੀਤੇ ਜਾ ਰਹੇ ਹਨ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਜਾਂ ਕਿਸੇ ਹੋਰ ਢੰਗ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿੱਚ ਰੁਕਾਵਟ ਪੈਦਾ ਕਰਨ ਲਈ ਗੁੰਮਰਾਹਕੁੰਨ ਪ੍ਰਚਾਰ ਕਰਦਾ ਹੈ ਤਾਂ ਅਜਿਹੀ ਕਿਸੇ ਵੀ ਖਬਰ ’ਤੇ ਧਿਆਨ ਨਾ ਦਿੱਤਾ ਜਾਵੇ ਬਲਕਿ ਤੁਰੰਤ ਅਜਿਹਾ ਮਾਮਲਾ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਇਸ ਦੌਰਾਨ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਵੀ ਲੋਕਾਂ ਦੀ ਹਿਫ਼ਾਜ਼ਤ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਉਂਦਿਆਂ ਕਿਹ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਆਪਣੀਆਂ ਡਿਊਟੀਆਂ ’ਤੇ ਤਾਇਨਾਤ ਹੈ ਅਤੇ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮੁਕੰਮਲ ਤੌਰ ’ਤੇ ਕਾਇਮ ਰੱਖਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਆਮ ਜਨਤਾ ਕਿਸੇ ਵੀ ਗੁੰਮਰਾਹਕੁੰਨ ਜਾਣਕਾਰੀ ’ਤੇ ਬਿਲਕੁਲ ਵੀ ਵਿਸ਼ਵਾਸ ਨਾ ਕਰੇ ਅਤੇ ਅਫਵਾਹਾਂ ਤੋਂ ਜਿਥੇ ਖੁਦ ਬਚਿਆ ਜਾਵੇ ਉਥੇ ਕਿਸੇ ਹੋਰ ਨੂੰ ਵੀ ਤੱਥਹੀਣ ਜਾਣਕਾਰੀ ਦੇਣ ਤੋਂ ਗੁਰੇਜ਼ ਕੀਤਾ ਜਾਵੇ।
ਐਸ.ਐਸ.ਪੀ ਨੇ ਕਿਹਾ ਕਿ ਜੇਕਰ ਕੋਈ ਵੀ ਅਜਿਹੀ ਕਾਰਵਾਈ ਕਰਕੇ ਜ਼ਿਲ੍ਹਾ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰਦਾ ਪਾਇਆ ਗਿਆ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਐਸ.ਐਸ.ਪੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੁਲਿਸ ਦੇ ਨਾਲ ਨਾਲ ਲੋਕਾਂ ਦੀ ਸੁਰੱਖਿਆ ਲਈ ਏ.ਆਰ.ਪੀ ਟੀਮਾਂ, ਸਟੇਟ ਆਰਮਡ ਬਟਾਲੀਅਨ ਅਤੇ ਕੁਝ ਪੈਰਾ ਮਿਲਟਰੀ ਦੇ ਜਵਾਨਾਂ ਸਮੇਤ ਕਰੀਬ 1200 ਮੁਲਾਜ਼ਮ ਤਾਇਨਾਤ ਹਨ ਅਤੇ ਵੱਖ ਵੱਖ ਸ਼ਿਫਟਾਂ ਵਿੱਚ 14 ਥਾਵਾਂ ’ਤੇ ਨਾਕੇ ਚੱਲ ਰਹੇ ਹਨ। ਉਨ੍ਹਾਂ ਸਾਰਿਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਜਿਹੀ ਕੋਈ ਵੀ ਅਜਿਹਾ ਮਸਲਾ ਨਹੀਂ ਹੈ ਜਿਸ ’ਤੇ ਚਿੰਤਾ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਪੂਰੀ ਤਰ੍ਹਾਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਐਸ.ਐਸ.ਪੀ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਅਫਵਾਹਾਂ ਫੈਲਾਉਣ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਬਾਰੇ ਜਾਣਕਾਰੀ ਦੇਣਾ ਚਾਹੁੰਦਾ ਹੈ ਤਾਂ ਉਹ ਪੁਲਿਸ ਦੇ ਹੈਲਪਲਾਈਨ ਨੰਬਰ 112 ’ਤੇ ਇਸ ਬਾਰੇ ਸੂਚਨਾ ਦੇ ਸਕਦਾ ਹੈ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।

Related Articles

Stay Connected

0FansLike
3,803FollowersFollow
20,900SubscribersSubscribe
- Advertisement -spot_img

Latest Articles