8.7 C
Sacramento
Tuesday, March 28, 2023
spot_img

ਡਿਪਟੀ ਕਮਿਸ਼ਨਰ ਵਲੋਂ ਨਾਗਰਿਕਾਂ ਨੂੰ ਆਪਣਾ ਆਧਾਰ ਕਾਰਡ ਅਪਡੇਟ ਕਰਨ ਦੀ ਅਪੀਲ

ਮਾਈ ਆਧਾਰ ਵੈਬਸਾਈਟ ‘ਤੇ ਆਨਲਾਈਨ ਕੀਤੀ ਜਾ ਸਕਦੀ ਹੈ ਆਧਾਰ ਅਪਡੇਸ਼ਨ
ਸੰਗਰੂਰ, 20 ਫਰਵਰੀ (ਦਲਜੀਤ ਕੌਰ/ਪੰਜਾਬ ਮੇਲ)- ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਆਧਾਰ ਕਾਰਡ ਧਾਰਕਾਂ ਨੂੰ ਪਛਾਣ ਦੇ ਸਬੂਤਾਂ ਅਤੇ ਨਵੀਨਤਮ ਪਤੇ ਦੇ ਸਬੂਤਾਂ ਨਾਲ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣਾ ਆਧਾਰ ਕਾਰਡ ਮੁੜ ਤੋਂ ਪ੍ਰਮਾਣਿਤ ਕਰਵਾਉਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਧਾਰ ਕਾਰਡ ਨੂੰ ਹੋਰ ਮਜ਼ਬੂਤ ਪਛਾਣ ਦਸਤਾਵੇਜ਼ ਬਣਾਇਆ ਜਾ ਸਕਦਾ ਹੈ, ਜਿਸ ਲਈ ਸਰਕਾਰ ਵੱਲੋਂ ਆਧਾਰ ਕਾਰਡ ਨੂੰ ਅਪਡੇਟ ਕਰਨ ਲਈ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਯੂ.ਆਈ.ਡੀ.ਏ.ਆਈ. ਨੇ ਆਧਾਰ ਕਾਰਡ ਨਾਲ ਨਵੇਂ ਪਛਾਣ ਦਸਤਾਵੇਜਾਂ ਨੂੰ ਅਪਲੋਡ ਕਰਨ ਲਈ ਆਪਸ਼ਨ ਵੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ `ਮਾਈ ਆਧਾਰ ਪੋਰਟਲ` ਜਾਂ ਨੇੜੇ ਦੇ ਆਧਾਰ ਇਨਰੋਲਮੈਂਟ ਕੇਂਦਰਾਂ ਜ਼ਰੀਏ ਇਨ੍ਹਾਂ ਦਸਤਾਵੇਜ਼ਾਂ ਨੂੰ ਅਪਲੋਡ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਨਾਗਰਿਕਾਂ ਨੇ ਪਿਛਲੇ 8 ਤੋਂ 10 ਸਾਲਾਂ ਦਰਮਿਆਨ ਆਪਣੇ ਆਧਾਰ ਕਾਰਡ ਵਿੱਚ ਕੋਈ ਵੀ ਅਪਡੇਸ਼ਨ ਨਹੀਂ ਕਰਵਾਈ ਜਾਂ ਉਨ੍ਹਾਂ ਦਾ ਪਤਾ ਬਦਲ ਗਿਆ ਹੈ, ਉਹ ਅਪਡੇਸ਼ਨ ਕਰਵਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਭਾਵੇਂ ਨਾਗਰਿਕਾਂ ਦੀ ਜਾਣਕਾਰੀ ਵਿੱਚ ਤਬਦੀਲੀ ਨਾ ਵੀ ਹੋਈ ਹੋਵੇ, ਤਾਂ ਵੀ ਮੌਜੂਦਾ ਆਧਾਰ ਕਾਰਡ ਨਾਲ ਪਛਾਣ ਅਤੇ ਪਤੇ ਦੇ ਸਬੂਤਾਂ ਨੂੰ ਪ੍ਰਮਾਣਿਤ ਕਰਵਾਉਣਾ ਜਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਮੋਬਾਇਲ ਨੰਬਰ ਆਧਾਰ ਕਾਰਡ ਨਾਲ ਰਜਿਸਟਰਡ ਹੈ ਤਾਂ ਅਧਾਰ ਕਾਰਡ ਧਾਰਕ https://myaadhaar.uidai.gov.in `ਤੇ ਲਾਗਇਨ ਕਰਕੇ, ਆਨਲਾਈਨ ਇਸ ਸੇਵਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਆਧਾਰ ਕਾਰਡ ਨਾਲ ਕਈ ਸਰਕਾਰੀ ਸੇਵਾਵਾਂ ਅਤੇ ਹੋਰ ਲਾਭ ਨਾਗਰਿਕਾਂ ਤੱਕ ਪਹੁੰਚਾਏ ਜਾਂਦੇ ਹਨ ਇਸ ਲਈ ਇਸਨੂੰ ਅਪਡੇਟ ਰੱਖਣਾ ਬਹੁਤ ਹੀ ਜਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਸਾਰੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਵਿਅਕਤੀ ਦੇ ਆਧਾਰ ਕਾਰਡ ਨੂੰ ਪਛਾਣ ਦੇ ਸਬੂਤ ਵਜੋਂ ਲੈਣ ਤੋਂ ਪਹਿਲਾਂ ਇਸਨੂੰ ਤਸਦੀਕ ਜ਼ਰੂਰ ਕਰਵਾ ਲੈਣ ਕਿਉਂਕਿ ਇਸ ਨਾਲ ਫਰਜ਼ੀ/ਫੋਟੋਸ਼ਾਪ ਵਾਲੇ ਆਧਾਰ ਕਾਰਡਾਂ ਦੀ ਪਛਾਣ ਕਰਨ ਵਿੱਚ ਮਦਦ ਹਾਸਲ ਹੋਵੇਗੀ।

Related Articles

Stay Connected

0FansLike
3,754FollowersFollow
20,700SubscribersSubscribe
- Advertisement -spot_img

Latest Articles