#AMERICA

ਡਿਪਲਮੈਂਟਾਂ ਦੀ ਸੁਰੱਖਿਆ ਯਕੀਨੀ ਹੋਣ ‘ਤੇ ਦੁਬਾਰਾ ਖੁੱਲ੍ਹ ਸਕਦੀਆਂ ਹਨ ਕੈਨੇਡਾ-ਭਾਰਤ ਅੰਬੈਸੀਆਂ

-ਅਮਰੀਕਾ, ਯੂ.ਕੇ. ਅਤੇ ਆਸਟ੍ਰੇਲੀਆ ਹੋਏ ਕੈਨੇਡਾ ਦੇ ਹੱਕ ‘ਚ
ਵਾਸ਼ਿੰਗਟਨ, 25 ਅਕਤੂਬਰ (ਪੰਜਾਬ ਮੇਲ)- ਖਾਲਿਸਤਾਨ ਮੁਖੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਵਿਵਾਦ ਨੇ ਹੁਣ ਇਕ ਵੱਖਰਾ ਮੋੜ ਲੈ ਲਿਆ ਹੈ, ਜਿਸ ਵਿਚ ਪੱਛਮੀ ਦੇਸ਼ਾਂ ਦੀ ਆਲੋਚਨਾ ਨਾਲ ਭਾਰਤ ਨੂੰ ਝਟਕਾ ਲੱਗ ਸਕਦਾ ਹੈ। ਨਿੱਝਰ ਕਤਲੇਆਮ ਨੂੰ ਲੈ ਕੇ ਚੱਲ ਰਹੇ ਕੂਟਨੀਤਕ ਵਿਵਾਦ ਵਿਚ ਹੁਣ ਅਮਰੀਕਾ, ਆਸਟ੍ਰੇਲੀਆ ਅਤੇ ਬਰਤਾਨੀਆ ਵੀ ਕੁੱਦ ਪਏ ਹਨ। ਅਮਰੀਕਾ, ਆਸਟ੍ਰੇਲੀਆ ਅਤੇ ਇੰਗਲੈਂਡ ਨੇ ਇਸ ਮਾਮਲੇ ‘ਚ ਕੈਨੇਡਾ ਦਾ ਸਮਰਥਨ ਕੀਤਾ ਅਤੇ ਭਾਰਤ ਨੂੰ ਅਪੀਲ ਕੀਤੀ ਕਿ ਉਹ ਦੇਸ਼ ਵਿਚ ਆਪਣੀ ਕੂਟਨੀਤਕ ਮੌਜੂਦਗੀ ਨੂੰ ਘਟਾਉਣ ਲਈ ਓਟਵਾ ‘ਤੇ ਦਬਾਅ ਨਾ ਬਣਾਏ। ਤਿੰਨਾਂ ਦੇਸ਼ਾਂ ਨੇ ਨਵੀਂ ਦਿੱਲੀ ਨੂੰ ਅਪੀਲ ਕੀਤੀ ਕਿ ਉਹ ਕੈਨੇਡਾ ਨੂੰ ਭਾਰਤ ਵਿਚ ਆਪਣੀ ਕੂਟਨੀਤਕ ਮੌਜੂਦਗੀ ਨੂੰ ਘਟਾਉਣ ਲਈ ਮਜਬੂਰ ਨਾ ਕਰੇ ਅਤੇ 41 ਡਿਪਲੋਮੈਟਾਂ ਨੂੰ ਕੱਢੇ ਜਾਣ ‘ਤੇ ਚਿੰਤਾ ਪ੍ਰਗਟਾਈ। ਦਰਅਸਲ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ 41 ਕੈਨੇਡੀਅਨ ਡਿਪਲੋਮੈਟਾਂ ਦੀ ‘ਇਮਿਊਨਿਟੀ’ (ਕੂਟਨੀਤਿਕ ਛੋਟ) ਨੂੰ ਰੱਦ ਕਰਨ ਦੇ ਭਾਰਤ ਦੇ ਫੈਸਲੇ ਤੋਂ ਦਬਾਅ ਦਾ ਸਾਹਮਣਾ ਕਰ ਰਹੇ ਹਨ। ਅਮਰੀਕਾ, ਆਸਟ੍ਰੇਲੀਆ, ਯੂ.ਕੇ. ਨੇ ਵੀ ਇਸ ਮਾਮਲੇ ‘ਚ ਕੈਨੇਡਾ ਦੀ ਹਮਾਇਤ ਕੀਤੀ ਹੈ।
ਕੈਨੇਡਾ ਨੇ ਭਾਰਤ ‘ਤੇ ਜੂਨ ‘ਚ ਵੈਨਕੂਵਰ ‘ਚ ਕੈਨੇਡੀਅਨ ਨਾਗਰਿਕ ਅਤੇ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ‘ਚ ਸ਼ਾਮਲ ਹੋਣ ਦਾ ਦੋਸ਼ ਲਾਇਆ ਹੈ। ਭਾਰਤ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਪਿਛਲੇ ਮਹੀਨੇ ਤੋਂ ਇਸ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਡੂੰਘਾ ਕੂਟਨੀਤਿਕ ਵਿਵਾਦ ਚੱਲ ਰਿਹਾ ਹੈ। ਇਹ ਵਿਵਾਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸੰਸਦ ਵਿਚ ਦਿੱਤੇ ਇੱਕ ਸਨਸਨੀਖੇਜ਼ ਬਿਆਨ ਤੋਂ ਪੈਦਾ ਹੋਇਆ, ਜਿਸ ਵਿਚ ਉਨ੍ਹਾਂ ਕਿਹਾ ਕਿ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਭਾਰਤੀ ਏਜੰਟਾਂ ਵੱਲੋਂ ਕੀਤੀ ਗਈ ਸੀ।
ਇਸ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਜੇਕਰ ਭਾਰਤ ਕੈਨੇਡਾ ‘ਚ ਆਪਣੇ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਹੁੰਦੀ ਹੈ, ਤਾਂ ਉਹ ‘ਬਹੁਤ ਜਲਦੀ’ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ‘ਤੇ ਵਿਚਾਰ ਕਰ ਸਕਦਾ ਹੈ। ਜੈਸ਼ੰਕਰ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਕੈਨੇਡਾ ਦੇ ਨਾਲ ਡਿਪਲੋਮੈਟਾਂ ਦੀ ਗਿਣਤੀ ਵਿਚ ਬਰਾਬਰੀ ਨੂੰ ਯਕੀਨੀ ਬਣਾਉਣ ਦਾ ਭਾਰਤ ਦਾ ਫੈਸਲਾ ਵਿਆਨਾ ਕਨਵੈਨਸ਼ਨ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਕੁਝ ਹਫ਼ਤੇ ਪਹਿਲਾਂ ਭਾਰਤ ਵੱਲੋਂ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਰੋਕਣ ਦੇ ਮੁੱਖ ਕਾਰਨ ਕੈਨੇਡਾ ਵਿੱਚ ਆਪਣੇ ਡਿਪਲੋਮੈਟਾਂ ਦੀਆਂ ਸੁਰੱਖਿਆ ਚਿੰਤਾਵਾਂ ਅਤੇ ਓਟਾਵਾ ਦੀ ਭਾਰਤੀ ਅਧਿਕਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਵਿੱਚ ਅਸਮਰੱਥਾ ਸਨ, ਜੋ ਕੂਟਨੀਤਕ ਸਬੰਧਾਂ ‘ਤੇ ਵਿਆਨਾ ਕਨਵੈਨਸ਼ਨ ਦੇ ਸਭ ਤੋਂ ਬੁਨਿਆਦੀ ਪਹਿਲੂ ਨੂੰ ਚੁਣੌਤੀ ਦਿੰਦਾ ਹੈ।
ਜੈਸ਼ੰਕਰ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਸਬੰਧ ਵਿਚ ਸਥਿਤੀ ਵਿੱਚ ਸੁਧਾਰ ਹੋਵੇਗਾ ਕਿ ਸਾਡੇ ਲੋਕਾਂ ਵਿੱਚ ਡਿਪਲੋਮੈਟਾਂ ਦੇ ਰੂਪ ਵਿੱਚ ਆਪਣੇ ਬੁਨਿਆਦੀ ਫਰਜ਼ ਨੂੰ ਨਿਭਾਉਣ ਵਿਚ ਵਧੇਰੇ ਭਰੋਸਾ ਹੋਵੇਗਾ, ਕਿਉਂਕਿ ਜਿਵੇਂ ਕਿ ਤੁਸੀਂ ਜਾਣਦੇ ਹੋ, ਡਿਪਲੋਮੈਟਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਵਿਆਨਾ ਕਨਵੈਨਸ਼ਨ ਦਾ ਹਿੱਸਾ ਹੈ।” ਕੈਨੇਡਾ ਵਿਚ ਇੰਨੀਆਂ ਚੁਣੌਤੀਆਂ ਹਨ ਕਿ ਸਾਡੇ ਲੋਕ ਸੁਰੱਖਿਅਤ ਨਹੀਂ ਹਨ, ਸਾਡੇ ਡਿਪਲੋਮੈਟ ਸੁਰੱਖਿਅਤ ਨਹੀਂ ਹਨ।” ਉਨ੍ਹਾਂ ਕਿਹਾ ਕਿ ਜੇਕਰ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਵਿਚ ਯਕੀਨੀ ਹੁੰਦੀ ਹੈ, ਤਾਂ ਭਾਰਤ ਵੀਜ਼ਾ ਸੇਵਾਵਾਂ ਸ਼ੁਰੂ ਕਰੇਗਾ।

Leave a comment