ਡੀ.ਜੀ.ਪੀ. ਪੰਜਾਬ ਵੱਲੋਂ ਲੋਕਾਂ ਨੂੰ ਸੋਸ਼ਲ ਮੀਡੀਆ ਤੋਂ ਹਥਿਆਰਾਂ ਵਾਲੀਆਂ ਤਸਵੀਰਾਂ 72 ਘੰਟਿਆਂ ’ਚ ਹਟਾਉਣ ਦੀ ਚਿਤਾਵਨੀ¿;

89
ਚੰਡੀਗੜ੍ਹ, 26 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਰਾਜ ਵਿਚ ਬੰਦੂਕ ਸੱਭਿਆਚਾਰ ਅਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਕਿਸੇ ਵੀ ਸੋਸ਼ਲ ਮੀਡੀਆ ਪੋਸਟ ਨੂੰ ਹਟਾਉਣ ਲਈ ਲੋਕਾਂ ਨੂੰ 72 ਘੰਟਿਆਂ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ 72 ਘੰਟਿਆਂ ਤੱਕ ਅਜਿਹੀ ਪੋਸਟ ਸਬੰਧੀ ਕੋਈ ਐੱਫ.ਆਈ.ਆਰ. ਦਰਜ ਨਹੀਂ ਕੀਤੀ ਜਾਵੇਗੀ, ਜਿਸ ਤੋਂ ਬਾਅਦ ਅਜਿਹੀਆਂ ਪੋਸਟਾਂ ਨੂੰ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਅਪਰਾਧੀਆਂ ’ਤੇ ਪਰਚਾ ਦਰਜ ਕੀਤਾ ਜਾਵੇਗਾ। ਅੰਮਿ੍ਰਤਸਰ ਦਿਹਾਤੀ ਪੁਲਿਸ ਨੇ 10 ਸਾਲ ਦੇ ਲੜਕੇ ਅਤੇ ਉਸ ਦੇ ਪਿਤਾ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਬੰਦੂਕ ਸੱਭਿਆਚਾਰ ਨੂੰ ਹੱਲਸ਼ੇਰੀ ਦੇਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਸੀ ਪਰ ਬਾਅਦ ਵਿਚ ਇਸ ਨੂੰ ਰੱਦ ਕਰ ਦਿੱਤਾ ਗਿਆ ਕਿਉਂਕਿ ਇਹ ਖਿਡੌਣਾ ਬੰਦੂਕ ਸੀ। ਇਹ ਮਾਮਲਾ ਬੁੱਧਵਾਰ ਨੂੰ ਕੱਥੂਨੰਗਲ ਪੁਲਿਸ ਸਟੇਸ਼ਨ ’ਚ ਦਰਜ ਕੀਤਾ ਗਿਆ ਸੀ।