#INDIA

ਡੇਰਾ ਮੁਖੀ ਨੂੰ 7ਵੀਂ ਵਾਰ ਮਿਲੀ ਪੈਰੋਲ

-30 ਦਿਨਾਂ ਲਈ ਪੈਰੋਲ ਮਿਲੀ
ਚੰਡੀਗੜ੍ਹ, 20 ਜੁਲਾਈ (ਪੰਜਾਬ ਮੇਲ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਇਸ ਦੌਰਾਨ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਵਿਚ ਸਥਿਤ ਬਰਨਾਵਾ ਆਸ਼ਰਮ ਵਿਚ ਰਹੇਗਾ, ਜਦੋਂ ਕਿ ਡੇਰਾ ਮੁਖੀ ਨੂੰ ਸਿਰਸਾ ਜਾਣ ਦੀ ਇਜਾਜ਼ਤ ਨਹੀਂ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦਾ 15 ਅਗਸਤ ਨੂੰ ਜਨਮਦਿਨ ਹੈ। ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਹ ਪਹਿਲੀ ਵਾਰ ਜੇਲ੍ਹ ਤੋਂ ਬਾਹਰ ਆਪਣਾ ਜਨਮ ਦਿਨ ਮਨਾਏਗਾ। ਡੇਰਾ ਮੁਖੀ ਨੂੰ 7ਵੀਂ ਵਾਰ ਪੈਰੋਲ ਦਿੱਤੀ ਗਈ ਹੈ।

Leave a comment