#PUNJAB

ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣੀ ਰਾਜ ਦੀ ਅਮਨ ਕਾਨੂੰਨ ਵਿਵਸਥਾ ਲਈ ਘਾਤਕ: ਪੰਜਾਬ

ਚੰਡੀਗੜ੍ਹ, 4 ਮਾਰਚ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਹੈ ਕਿ ਬਲਾਤਕਾਰ ਤੇ ਕਤਲ ਦੇ ਦੋਸ਼ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣ ਕਾਰਨ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਡੇਰਾ ਮੁਖੀ ਨੂੰ ਪੈਰੋਲ ਦੇਣ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਦਾ ਜਵਾਬ ਹਰਿਆਣਾ ਸਰਕਾਰ ਦੀ ਪਟੀਸ਼ਨ ‘ਤੇ ਦਿੱਤੇ ਜਵਾਬ ਦੇ ਉਲਟ ਹੈ। ਡੇਰਾ ਮੁਖੀ ਦੀ ਪੈਰੋਲ ਦਾ ਸਮਰਥਨ ਕਰਦੇ ਹੋਏ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕਿਹਾ ਸੀ ਕਿ ਉਹ ਖਤਰਨਾਕ ਕੈਦੀ ਦੀ ਪਰਿਭਾਸ਼ਾ ਵਿੱਚ ਨਹੀਂ ਆਉਂਦਾ ਅਤੇ ਉਸ ਨੂੰ ਸੀਰੀਅਲ ਕਿਲਰ ਨਹੀਂ ਕਿਹਾ ਜਾ ਸਕਦਾ। ਉਸ ਨੂੰ ਕਤਲ ਦੇ ਦੋ ਮਾਮਲਿਆਂ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਹੈ। ਡੇਰਾ ਮੁਖੀ ਨੂੰ 20 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੈਰੋਲ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ।

Leave a comment