ਡੇਰਾ ਸੰਚਾਲਕ ਬਾਬੇ ਸਮੇਤ 4 ਨਸ਼ਾ ਸਮੱਗਲਰਾਂ ਡੇਢ ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ

791
Share

ਲੁਧਿਆਣਾ, 8 ਮਈ (ਪੰਜਾਬ ਮੇਲ)- ਸਪੈਸ਼ਲ ਟਾਸਕ ਫੋਰਸ ਦੀ ਪੁਲਸ ਟੀਮ ਨੇ ਬੀਤੀ ਰਾਤ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਡੇਰਾ ਸੰਚਾਲਕ ਬਾਬੇ ਸਮੇਤ 4 ਨਸ਼ਾ ਸਮੱਗਲਰਾਂ ਨੂੰ ਡੇਢ ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।ਜਾਣਕਾਰੀ ਦਿੰਦੇ ਹੋਏ ਐੱਸ. ਟੀ. ਐੱਫ. ਦੇ ਏ. ਆਈ. ਜੀ. ਜਲੰਧਰ ਰੇਂਜ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਐੱਸ. ਟੀ. ਐੱਫ. ਦੀ ਟੀਮ ਆਰਤੀ ਚੌਕ ਫਿਰੋਜ਼ਪੁਰ ਰੋਡ ’ਤੇ ਮੌਜੁੂਦ ਸੀ ਤਾਂ ਉਸੇ ਸਮੇਂ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਇਕ ਆਈ-10 ਕਾਰ ਵਿਚ ਸਵਾਰ ਹੋ ਕੇ ਕੁੱਝ ਲੋਕ ਹੈਰੋਇਨ ਦੀ ਸਪਲਾਈ ਕਰਨ ਆ ਰਹੇ ਹਨ। ਜਿਸ ’ਤੇ ਐੱਸ. ਟੀ. ਐੱਫ. ਦੇ ਐੱਸ. ਆਈ. ਸੁਰਿੰਦਰ ਸਿੰਘ ਦੀ ਟੀਮ ਨੇ ਸਪੈਸ਼ਲ ਨਾਕਾਬੰਦੀ ਕਰ ਕੇ ਇਕ ਕਾਰ ਨੂੰ ਚੈਕਿੰਗ ਲਈ ਰੋਕਿਆ ਜਿਸ ਵਿਚ 4 ਵਿਅਕਤੀ ਸਵਾਰ ਸਨ। ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਵਿਚੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਚਾਰੇ ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੀ ਪਛਾਣ ਬਾਬਾ ਭਗਵਾਨ ਸਿੰਘ ਹੈਪੀ (34) ਪੁੱਤਰ ਸੰਤ ਅਮਰਜੀਤ ਸਿੰਘ ਵਾਸੀ ਹਨੁੂਮਾਨਗੜ੍ਹ (ਰਾਜਸਥਾਨ) ਹਾਲ ਵਾਸੀ ਰਿਸ਼ੀ ਆਸ਼ਰਮ, ਡੇਰਾ ਕੋਠੀ ਨਾਹਰ ਸਿੰਘ ਲੋਪੋਂ, ਜਗਰਾਓਂ, ਸ਼ਨੀ (33) ਪੁੱਤਰ ਚਰਨਜੀਤ ਸਿੰਘ ਵਾਸੀ ਰਾਜੂ ਕਾਲੋਨੀ, ਟਿੱਬਾ ਰੋਡ, ਗੌਰਵ ਕੁਮਾਰ (27) ਪੁੱਤਰ ਨਰਿੰਦਰ ਕੁਮਾਰ ਵਾਸੀ ਪ੍ਰੇਮ ਵਿਹਾਰ, ਟਿੱਬਾ ਰੋਡ ਅਤੇ ਧਮਿੰਦਰ ਸਿੰਘ (35) ਪੁੱਤਰ ਗੁਰਮੇਲ ਸਿੰਘ ਵਾਸੀ ਕਾਉਂਕੇ ਖੋਸੇ ਵਜੋਂ ਕੀਤੀ ਗਈ ਹੈ, ਜਿਨ੍ਹਾਂ ਖਿਲਾਫ ਥਾਣਾ ਮੋਹਾਲੀ ਐੱਸ. ਟੀ. ਐੱਫ. ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।


Share