ਡੋਨਾਲਡ ਟਰੰਪ ਦੀ ਪ੍ਰੈੱਸ ਸਕੱਤਰ ਕਾਇਲੇ ਮੈਕਨੇਨੀ ਵੀ ਕੋਰੋਨਾ ਪਾਜ਼ੇਟਿਵ

534
Share

ਵਾਸ਼ਿੰਗਟਨ, 5 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ 3 ਦਿਨ ਬਾਅਦ ਹੁਣ ਉਨ੍ਹਾਂ ਦੀ ਪ੍ਰੈੱਸ ਸਕੱਤਰ ਕਾਇਲੇ ਮੈਕਨੇਨੀ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਉਨ੍ਹਾਂ ਨੇ ਟਵੀਟ ਕਰ ਆਖਿਆ ਕਿ ਵੀਰਵਾਰ ਤੋਂ ਹਰ ਦਿਨ ਉਨ੍ਹਾਂ ਦਾ ਕੋਰੋਨਾਵਾਇਰਸ ਟੈਸਟ ਨੈਗੇਟਿਵ ਆ ਰਿਹਾ ਸੀ, ਪਰ ਸੋਮਵਾਰ ਨੂੰ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਵ੍ਹਾਈਟ ਹਾਊਸ ਦੀ ਮੈਡੀਕਲ ਯੂਨਿਟ ਨੇ ਕਿਸੇ ਵੀ ਰਿਪੋਰਟਰ, ਡਾਇਰੈਕਟਰ ਜਾਂ ਪ੍ਰੈੱਸ ਦੇ ਮੈਂਬਰ ਨੂੰ ਉਨ੍ਹਾਂ ਦੇ ਸੰਪਰਕ ਵਿਚ ਆਇਆ ਨਹੀਂ ਮੰਨਿਆ ਹੈ। ਮੈਕਨੇਨੀ ਨੇ ਆਖਰੀ ਵਾਰ ਵ੍ਹਾਈਟ ਹਾਊਸ ਵਿਚ ਵੀਰਵਾਰ ਨੂੰ ਪ੍ਰੈੱਸ ਨੂੰ ਸੰਬੋਧਿਤ ਕੀਤਾ ਸੀ। ਉਸ ਤੋਂ ਬਾਅਦ ਹੀ ਰਾਸ਼ਟਰਪਤੀ ਟਰੰਪ ਦੀ ਸਲਾਹਕਾਰ ਹੋਪ ਹਿੱਕਸ ਕੋਰੋਨਾਵਾਇਰਸ ਪਾਜ਼ੇਟਿਵ ਪਾਈ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਦਾ ਵੀ ਕੋਰੋਨਾਵਾਇਰਸ ਟੈਸਟ ਪਾਜ਼ੇਟਿਵ ਆਇਆ ਸੀ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਿਹਤ ਨੂੰ ਲੈ ਕੇ ਜਾਰੀ ਅਫਵਾਹਾਂ ਵਿਚਾਲੇ ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਆਖਿਆ ਹੈ ਕਿ ਰਾਸ਼ਟਰਪਤੀ ਟਰੰਪ ਦੀ ਹਾਲਤ ਵਿਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਸ਼ੁੱਕਰਵਾਰ ਸਵੇਰੇ ਉਨ੍ਹਾਂ ਨੂੰ ਬੁਖਾਰ ਨਹੀਂ ਆਇਆ ਹੈ। ਖੂਨ ਵਿਚ ਆਕਸੀਜਨ ਦੀ ਮਾਤਰਾ ਵੀ ਹੁਣ ਤੇਜ਼ੀ ਨਾਲ ਵਧ ਰਹੀ ਹੈ। ਡਾਕਟਰਾਂ ਨੇ ਇਹ ਵੀ ਆਖਿਆ ਹੈ ਕਿ ਉਹ ਸੋਮਵਾਰ ਨੂੰ ਵ੍ਹਾਈਟ ਹਾਊਸ ਵਾਪਸ ਆ ਸਕਦੇ ਹਨ। ਹੁਣ ਉਨ੍ਹਾਂ ਦਾ ਇਲਾਜ ਅਮਰੀਕੀ ਫੌਜ ਦੇ ਵਾਲਟਰ ਰੀਡ ਮੈਡੀਕਲ ਸੈਂਟਰ ਹਸਪਤਾਲ ਵਿਚ ਚੱਲ ਰਿਹਾ ਹੈ।

ਵਾਲਟਰ ਰੀਡ ਨੈਸ਼ਨਲ ਮਿਲਟਰੀ ਮੈਡੀਕਲ ਸੈਂਟਰ ਵਿਚ ਡਾ. ਸੀਨ ਪੀ ਕਾਨਲੇ ਨੇ ਆਖਿਆ ਕਿ ਉਨ੍ਹਾਂ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ ਸ਼ੁੱਕਰਵਾਰ ਤੋਂ ਬੁਖਾਰ ਨਹੀਂ ਆਇਆ ਹੈ। ਰੈਮਡੇਸਿਵਰ ਦਵਾਈ ਦੀਆਂ 5 ਦਿਨਾਂ ਦਾ ਕੋਰਸ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੀ ਲੀਵਰ ਅਤੇ ਕਿਡਨੀ ਸਹੀ ਤਰੀਕੇ ਨਾਲ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਟਰੰਪ ਨੂੰ ਜ਼ਿੰਕ, ਵਿਟਾਮਿਨ ਡੀ, ਫੈਮੋਟਿਡਾਇਨ, ਮੇਲਾਟੋਨਿਨ ਅਤੇ ਐਸਿਪਰਿਨ ਵੀ ਦਿੱਤੀ ਜਾ ਰਹੀ ਹੈ।


Share