– ਕੈਨੇਡਾ ਅਤੇ ਮੈਕਸੀਕੋ ‘ਤੇ ਟੈਕਸ ਲਗਾਉਣ ਦੀ ਚਿਤਾਵਨੀ ਤੋਂ ਪਹੁੰਚੇ ਅਮਰੀਕਾ
ਟੋਰਾਂਟੋ, 30 ਨਵੰਬਰ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਚਾਨਕ ਅਮਰੀਕੀ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਲਈ ਅਮਰੀਕਾ ਪਹੁੰਚ ਗਏ ਹਨ। ਟਰੰਪ ਅਮਰੀਕਾ ਦੀ ਸੱਤਾ ਵਿਚ ਵਾਪਸ ਆ ਗਏ ਹਨ ਅਤੇ ਉਨ੍ਹਾਂ ਦੀ ਅਮਰੀਕਾ ਨੂੰ ‘ਗਰੇਟ ਅਗੇਨ’ ਬਣਾਉਣ ਦੀ ਆਪਣੀ ਯੋਜਨਾ ਹੈ। ਇਸ ਦੇ ਲਈ ਉਹ ਸੱਤਾ ਦੇ ਤਬਾਦਲੇ ਤੋਂ ਪਹਿਲਾਂ ਹੀ ਤਿਆਰੀਆਂ ‘ਚ ਜੁੱਟੇ ਹੋਏ ਹਨ। ਉਸ ਦੀ ਯੋਜਨਾ ਵਿਚ ਕੈਨੇਡਾ ਅਤੇ ਮੈਕਸੀਕੋ ਤੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਸਪਲਾਈ ਨੂੰ ਰੋਕਣਾ ਵੀ ਸ਼ਾਮਲ ਹੈ, ਜਿਸ ‘ਤੇ ਟਰੰਪ ਨੇ 25‚ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਸੀ। ਇਸ ਚਿਤਾਵਨੀ ਤੋਂ ਬਾਅਦ ਕੈਨੇਡੀਅਨ ਪੀ.ਐੱਮ. ਜਸਟਿਨ ਟਰੂਡੋ ਨੇ ਕਿਹਾ ਕਿ ‘ਉਹ ਜੋ ਕਹਿੰਦੇ ਹਨ, ਉਹ ਕਰਦੇ ਹਨ ਅਤੇ ਜਲਦਬਾਜ਼ੀ ਵਿਚ ਸਿੱਧੇ ਟਰੰਪ ਨੂੰ ਮਿਲਣ ਪਹੁੰਚ ਗਏ।
ਕੈਨੇਡਾ ਦੇ ਪ੍ਰਧਾਨ ਮੰਤਰੀ ਆਪਣੇ ਪਬਲਿਕ ਸੇਫਟੀ ਮੰਤਰੀ ਨਾਲ ਅਮਰੀਕਾ ਦੇ ਫਲੋਰਿਡਾ ਪਹੁੰਚੇ, ਜਿੱਥੇ ਉਨ੍ਹਾਂ ਨੇ ਗੋਲਫ ਕਲੱਬ ਵਿਚ ਅਮਰੀਕਾ ਦੇ ਭਵਿੱਖੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਇਕੱਠੇ ਡਿਨਰ ਕੀਤਾ ਅਤੇ ਮੁੱਦਿਆਂ ‘ਤੇ ਚਰਚਾ ਕੀਤੀ। ਹਾਲਾਂਕਿ ਗੱਲਬਾਤ ਨੂੰ ਗੁਪਤ ਰੱਖਿਆ ਗਿਆ ਹੈ ਅਤੇ ਦੋਵਾਂ ਵਿਚਾਲੇ ਹੋਏ ਸਮਝੌਤੇ ਨੂੰ ਜਨਤਕ ਨਹੀਂ ਕੀਤਾ ਗਿਆ ਹੈ।
ਡੋਨਾਲਡ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ਤੋਂ ਸਾਰੇ ਆਯਾਤ ਉਤਪਾਦਾਂ ‘ਤੇ 25 ਫੀਸਦੀ ਟੈਕਸ ਲਗਾਉਣ ਦੀ ਚਿਤਾਵਨੀ ਦਿੱਤੀ ਸੀ ਅਤੇ ਕਿਹਾ ਸੀ ਕਿ ਰਾਸ਼ਟਰਪਤੀ ਦੇ ਤੌਰ ‘ਤੇ ਇਹ ਉਨ੍ਹਾਂ ਦਾ ਪਹਿਲਾ ਆਦੇਸ਼ ਹੋਵੇਗਾ। ਇਸ ਤੋਂ ਬਾਅਦ ਟਰੂਡੋ ਅਮਰੀਕਾ ਪਹੁੰਚ ਗਏ ਅਤੇ ਜੀ-7 ਦੇਸ਼ਾਂ ਦੇ ਪਹਿਲੇ ਨੇਤਾ ਹਨ, ਜੋ ਚੋਣਾਂ ਤੋਂ ਬਾਅਦ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਕਰਨਗੇ। ਚਿਤਾਵਨੀ ਤੋਂ ਬਾਅਦ ਉਨ੍ਹਾਂ ਨੇ ਸ਼ਨੀਵਾਰ ਨੂੰ ਹੀ ਕਿਹਾ ਸੀ ਕਿ ਉਹ ਟੈਰਿਫ ਮੁੱਦੇ ਨੂੰ ਸੁਲਝਾਉਣ ਲਈ ਟਰੰਪ ਨਾਲ ਮੁਲਾਕਾਤ ਕਰਨਗੇ।
ਜਸਟਿਨ ਟਰੂਡੋ ਨੇ ਕਿਹਾ ਕਿ ਟਰੰਪ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਕਰਿਆਨੇ ਦੀਆਂ ਕੀਮਤਾਂ ਘਟਾਉਣ ਦਾ ਵਾਅਦਾ ਕੀਤਾ ਸੀ ਪਰ ਹੁਣ ਉਹ ਸਾਰੇ ਉਤਪਾਦਾਂ ‘ਤੇ 25 ਫੀਸਦੀ ਟੈਕਸ ਲਗਾਉਣ ਦੀ ਗੱਲ ਕਰ ਰਹੇ ਹਨ। ਟਰੂਡੋ ਨੇ ਕਿਹਾ ਕਿ ‘ਟਰੰਪ ਜੋ ਵੀ ਕਹਿੰਦੇ ਹਨ, ਕਰਦੇ ਹਨ।’ ਉਦਾਹਰਣ ਵਜੋਂ ਇਹ ਸਮਝਣਾ ਮਹੱਤਵਪੂਰਨ ਹੈ ਕਿ ਡੋਨਾਲਡ ਟਰੰਪ ਜੋ ਵੀ ਬਿਆਨ ਦਿੰਦੇ ਹਨ, ਉਹ ਉਸ ਨੂੰ ਲਾਗੂ ਕਰਨ ਦੀ ਯੋਜਨਾ ਬਣਾਉਂਦੇ ਹਨ। ਇਸ ਵਿਚ ਕੋਈ ਸ਼ੱਕ ਨਹੀਂ ਹੈ। ਟਰੰਪ ਨੇ ਸੋਮਵਾਰ ਨੂੰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਬਿਆਨ ਦਿੱਤਾ ਅਤੇ ਇਨ੍ਹਾਂ ਸਰਹੱਦਾਂ ਤੋਂ ਘੁਸਪੈਠ ਦੀ ਗੱਲ ਕੀਤੀ। ਉਦਾਹਰਣ ਵਜੋਂ ਯੂ.ਐੱਸ. ਬਾਰਡਰ ਪੈਟਰੋਲ ਟੀਮ ਨੇ ਅਕਤੂਬਰ 2023 ਤੋਂ ਸਤੰਬਰ 2024 ਦਰਮਿਆਨ ਮੈਕਸੀਕਨ ਸਰਹੱਦ ਤੋਂ 56,530 ਅਤੇ ਕੈਨੇਡੀਅਨ ਸਰਹੱਦ ਤੋਂ 23,721 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ, ਜੋ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਟਰੰਪ ਇਸ ਨੂੰ ਰੋਕਣਾ ਚਾਹੁੰਦੇ ਹਨ।