ਡੌਮੀਨਿਕਾ ਅਦਾਲਤ ਵੱਲੋਂ ਮੇਹੁਲ ਚੋਕਸੀ ਨੂੰ ਕਿਤੇ ਹੋਰ ਭੇਜਣ ’ਤੇ ਲਾਈ ਰੋਕ

165
Share

ਨਵੀਂ ਦਿੱਲੀ, 29 ਮਈ (ਪੰਜਾਬ ਮੇਲ)- ਡੌਮੀਨਿਕਾ ਦੀ ਇੱਕ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਅਗਲੇ ਹੁਕਮਾਂ ਤੱਕ ਕੈਰੇਬਿਆਈ ਦੀਪ ਦੇਸ਼ ਤੋਂ ਕਿਤੇ ਹੋਰ ਭੇਜਣ ’ਤੇ ਰੋਕ ਲਗਾ ਦਿੱਤੀ ਹੈ। ਸਥਾਨਕ ਮੀਡੀਆ ’ਚ ਆਈਆਂ ਖ਼ਬਰਾਂ ’ਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਚੋਕਸੀ ਨੂੰ ਡੋਮੀਨਿਕਾ ’ਚ ਗ਼ੈਰਕਾਨੂੰਨੀ ਢੰਗ ਨਾਲ ਦਾਖਲ ਹੋਣ ਕਾਰਨ ਹਿਰਾਸਤ ’ਚ ਲਿਆ ਗਿਆ ਸੀ। ਅਦਾਲਤ ਨੇ ਚੋਕਸੀ ਦੇ ਵਕੀਲਾਂ ਵੱਲੋਂ ਦਾਇਰ ਪਟੀਸ਼ਨ ’ਤੇ ਇਹ ਹੁਕਮ ਦਿੱਤਾ ਹੈ। ਚੋਕਸੀ ਦੇ ਵਕੀਲ ਵਿਜੈ ਅਗਰਵਾਲ ਨੇ ਪੀ.ਟੀ.ਆਈ. ਨੂੰ ਦੱਸਿਆ, ‘ਲੀਗਲ ਟੀਮ ਨੇ ਡੌਮੀਨਿਕਾ ਦੀ ਅਦਾਲਤ ’ਚ ਮੇਹੁਲ ਚੋਕਸੀ ਨੂੰ ਨਿੱਜੀ ਤੌਰ ’ਤੇ ਪੇਸ਼ ਕਰਨ ਸਬੰਧੀ ਪਟੀਸ਼ਨ ਦਾਇਰ ਕੀਤੀ ਹੈ। ਟੀਮ ਨੇ ਇਹ ਵੀ ਦੱਸਿਆ ਕਿ ਮੇਹੁਲ ਚੋਕਸੀ ਤੱਕ ਰਸਾਈ ਨਹੀਂ ਦਿੱਤੀ ਜਾ ਰਹੀ ਅਤੇ ਕਾਨੂੰਨੀ ਸਹਾਇਤਾ ਦੇ ਸੰਵਿਧਾਨਕ ਅਧਿਕਾਰ ਤੋਂ ਵੀ ਵਾਂਝੇ ਰੱਖਿਆ ਜਾ ਰਿਹਾ ਹੈ।’

Share