#OTHERS

ਢਾਕਾ ‘ਚ ਭਾਰਤੀ ਵੀਜ਼ਾ ਅਰਜ਼ੀ ਕੇਂਦਰ ਵੱਲੋਂ ਕੰਮ ਮੁੜ ਸ਼ੁਰੂ

ਢਾਕਾ, 13 ਅਗਸਤ (ਪੰਜਾਬ ਮੇਲ)- ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਢਾਕਾ ‘ਚ ਹੋਈਆਂ ਹਿੰਸਕ ਝੜਪਾਂ ਤੋਂ ਕੁਝ ਦਿਨ ਬਾਅਦ ਭਾਰਤੀ ਵੀਜ਼ਾ ਅਰਜ਼ੀ ਕੇਂਦਰ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ, ਜਿਸ ਨੇ ਮੰਗਲਵਾਰ ਨੂੰ ਇੱਥੇ ਮੁੜ ਸੀਮਤ ਤੌਰ ‘ਤੇ ਕਾਰਜ ਸ਼ੁਰੂ ਕਰ ਦਿੱਤੇ ਹਨ। ਇਥੇ ਇੱਕ ਪ੍ਰੈਸ ਬਿਆਨ ‘ਚ ਦੱਸਿਆ ਗਿਆ ਹੈ ਇੰਡੀਅਨ ਵੀਜ਼ਾ ਐਪਲੀਕੇਸ਼ਨ ਸੈਂਟਰ (ਆਈ.ਵੀ.ਏ.ਸੀ.) ਨੇ ਆਪਣੇ ਢਾਕਾ ਕੇਂਦਰ ਵਿਚ ਸੀਮਤ ਕਾਰਵਾਈਆਂ ਨੂੰ ਮੁੜ ਬਹਾਲ ਕਰਨ ਦਾ ਐਲਾਨ ਕੀਤਾ। ਆਈ.ਏ.ਸੀ. ਨੇ ਬਿਨੈਕਾਰਾਂ ਨੂੰ ਟੈਕਸਟ ਸੰਦੇਸ਼ ਪ੍ਰਾਪਤ ਕਰਨ ਤੋਂ ਬਾਅਦ ਹੀ ਕੇਂਦਰ ‘ਤੇ ਪਹੁੰਚਣ ਦੀ ਬੇਨਤੀ ਕੀਤੀ ਹੈ।