ਆਨੰਦਪੁਰ ਸਾਹਿਬ, 13 ਅਪ੍ਰੈਲ, (ਪੰਜਾਬ ਮੇਲ) – ਖਾਲਸਾ ਸਾਜਨਾ ਦਿਵਸ ‘ਵਿਸਾਖੀ’ ਮੌਕੇ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਰਾਗੀ ਸਿੰਘਾਂ ਨੇ ਇਲਾਹੀ ਸ਼ਬਦ ਕੀਰਤਨ ਸਰਵਣ ਕਰਵਾਇਆ। ਅੱਜ ਦੇ ਦਿਨ ਇਸ ਪਾਵਨ ਅਸਥਾਨ ‘ਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਹਰ ਸਾਲ ਇੱਥੇ ਲੱਖਾਂ ਦੀ ਗਿਣਤੀ ‘ਚ ਸੰਗਤਾ ਨਤਮਸਤਕ ਹੁੰਦੀਆਂ ਹਨ। ਇਸ ਵਾਰ ਕੋਰੋਨਾਵਾਇਰਸ ਕਾਰਨ ਸੰਗਤਾ ਘਰਾਂ ‘ਚ ਹੀ ਗੁਰਬਾਣੀ ਦਾ ਪਾਠ ਕਰ ਰਹੀਆਂ ਹਨ। ਅਕਾਲ ਤਖਤ ਸਾਹਿਬ ਵੱਲੋਂ ਵੀ ਸੰਗਤਾ ਨੂੰ ਘਰਾਂ ‘ਚ ਹੀ ਗੁਰਬਾਣੀ ਪਾਠ ਕਰਨ ਦਾ ਸੰਦੇਸ਼ ਦਿੱਤਾ ਗਿਆ ਸੀ। ਸਾਰੇ ਹੀ ਸਮਾਗਮਾਂ ਨੂੰ ਬਹੁਤ ਹੀ ਸਾਦਗੀ ਦੇ ਨਾਲ ਮਨਾਇਆ ਜਾ ਰਿਹਾ ਹੈ।