19.5 C
Sacramento
Tuesday, September 26, 2023
spot_img

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਲੋਂ ਪਾਕਿ ਦੇ ਗੁਰਦੁਆਰਾ ਸਾਹਿਬ ‘ਚ ਕੀਰਤਨ ਰੋਕਣ ‘ਤੇ ਨਿੰਦਾ

ਬਠਿੰਡਾ, 1 ਜੁਲਾਈ (ਪੰਜਾਬ ਮੇਲ)- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਦੇ ਸੌ ਸਾਲਾ ਪੁਰਾਣੇ ਗੁਰਦੁਆਰਾ ਸਾਹਿਬ ‘ਚ ਚੱਲ ਰਹੇ ਕੀਰਤਨ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਬੰਦ ਕਰਵਾ ਦੇਣ ‘ਤੇ ਸਖ਼ਤ ਨਿੰਦਾ ਕੀਤੀ ਹੈ। ਇਹ ਘਟਨਾ ਪਾਕਿਸਤਾਨ ਦੇ ਸਿੰਧ ਸੂਬੇ ਦੇ ਸੱਖਰ ‘ਚ ਵਾਪਰੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਗੁਰਦੁਆਰਾ ਸੌ ਸਾਲਾ ਪੁਰਾਣਾ ਗੁਰਦੁਆਰਾ ਹੈ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਈ ਦਿਨਾਂ ਤੋਂ ਸਪੀਕਰਾਂ ਦੀ ਆਵਾਜ਼ ਤੋਂ ਲੋਕ ਪ੍ਰੇਸ਼ਾਨ ਸੀ ਤੇ ਇਤਰਾਜ਼ ਜਤਾਇਆ ਜਾ ਰਿਹਾ ਸੀ। ਜਿਸ ਨੂੰ ਲੈ ਕੇ ਉਨ੍ਹਾਂ ਨੇ ਗੁਰਦੁਆਰੇ ‘ਚ ਆ ਕੇ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਚੱਲ ਰਹੇ ਕੀਰਤਨ ਨੂੰ ਬੰਦ ਕਰਵਾ ਦਿੱਤਾ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਕਮੇਟੀ ਦੇ ਸਕੱਤਰ ਸਰਦਾਰ ਵਿਕਾਸ ਸਿੰਘ ਜੋ ਸਿੰਧ ਦੇ ਰਹਿਣ ਵਾਲੇ ਹਨ, ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਬੀਤੇ ਦਿਨਾਂ ਤੋਂ ਹੀ ਸਪੀਕਰਾਂ ਦੀ ਆਵਾਜ਼ਾਂ ਨੂੰ ਲੈ ਕੇ ਲੋਕਾਂ ਦਾ ਆਪਸੀ ਵਿਵਾਦ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਜਦੋਂ ਰਾਗੀ ਕੀਰਤਨ ਕਰ ਰਹੇ ਸੀ, ਤਾਂ ਨੇੜਲੇ ਘਰਾਂ ਦੇ ਲੋਕਾਂ ਨੇ ਗੁਰਦੁਆਰਾ ਸਾਹਿਬ ਪਹੁੰਚੇ ਤੇ ਬਿਨਾਂ ਇਜਾਜ਼ਤ ਤੋਂ ਸਪੀਕਰਾਂ ਦੀ ਆਵਾਜ਼ ਘੱਟ ਕਰ ਦਿੱਤੀ। ਜਿਸ ਤੋਂ ਬਾਅਦ ਉੱਥੇ ਵਿਵਾਦ ਸ਼ੁਰੂ ਹੋ ਗਿਆ ਅਤੇ ਲੋਕਾਂ ਨੇ ਗੁਰਦੁਆਰੇ ‘ਚ ਚੀਕ-ਚਿਹਾੜਾ ਅਤੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ।
ਇਸ ਉਪਰੰਤ ਪੁਲਿਸ ਨੇ ਮੌਕੇ ‘ਤੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਉਨ੍ਹਾਂ ‘ਤੇ ਬਿਨਾਂ ਕਰਵਾਈ ਕਰਦੇ ਹੋਏ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਸਕੱਤਰ ਸਰਦਾਰ ਵਿਕਾਸ ਸਿੰਘ ਜੀ ਮੁਤਾਬਕ ਭਾਵੇਂ ਮਾਮਲਾ ਸ਼ਾਂਤ ਹੋ ਗਿਆ ਹੈ ਪਰ ਇਹ ਸਾਡੇ ਲਈ ਬਹੁਤ ਵੱਡੀ ਚਿੰਤਾ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ‘ਚ ਭਾਵੇਂ ਹਿੰਦੂ, ਸਿੱਖ ਜਾਂ ਕੋਈ ਵੀ ਹੈ ਕੀ ਉਹ ਆਪਣੇ ਧਾਰਮਿਕ ਸਮਾਗਮ ਅਤੇ ਧਾਰਮਿਤ ਮਰਿਆਦਾ ਨੂੰ ਨਿਭਾਅ ਨਹੀਂ ਸਕਦੇ? ਉਨ੍ਹਾਂ ਕਿਹਾ ਕਿ ਲਾਹੌਰ ਦੀਆਂ ਮਸਜਿਦਾਂ ਦੇ ਸਪੀਕਰਾਂ ‘ਚ ਉੱਚੀ ਆਵਾਜ਼ ਸੁਣਾਈ ਦਿੰਦੀ ਪਰ ਉਨ੍ਹਾਂ ‘ਤੇ ਕੋਈ ਇਤਰਾਜ਼ ਨਹੀਂ ਹੈ, ਫ਼ਿਰ ਸਿੱਖਾਂ ਦੇ ਕੀਰਤਨ ਕਰਨ ‘ਤੇ ਇਤਰਾਜ਼ ਜਿਤਾਉਣਾ ਬਹੁਤ ਮੰਦਭਾਗੀ ਗੱਲ ਹੈ।
ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਘੱਟ ਗਿਣਤੀਆਂ ਲਈ ਧਾਰਮਿਕ ਆਜ਼ਾਦੀ ਬਹਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਜੇਕਰ ਕਿਸੇ ਵੀ ਦੇਸ਼ ‘ਚ ਵਸਦੇ ਲੋਕਾਂ ਦੀ ਧਾਰਮਿਕ ਆਜ਼ਾਦੀ ਖੋਹੀ ਜਾਵੇਗੀ ਤਾਂ ਉਹ ਦੇਸ਼ ਕਦੇ ਵੀ ਵੱਸ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਸਿੱਖਾਂ ਦੀ ਧਾਰਮਿਕ ਆਜ਼ਾਦੀ ਯਕੀਨੀ ਬਣਾਵੇ। ਸਿੱਖ ਧਾਰਮਿਕ ਮਰਿਆਦਾ ਗੁਰਦੁਆਰੇ ਅੰਦਰ ਨਿਭਾਉਂਦੇ ਹਨ, ਇਸ ‘ਤੇ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ।

Related Articles

Stay Connected

0FansLike
3,873FollowersFollow
21,200SubscribersSubscribe
- Advertisement -spot_img

Latest Articles