#PUNJAB

ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨਹੀਂ ਰਹੇ

ਬਠਿੰਡਾ, 5 ਜਨਵਰੀ (ਪੰਜਾਬ ਮੇਲ)- ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਜੇ ਦੇਹਾਂਤ ਹੋ ਗਿਆ। ਉਹ 80 ਸਾਲ ਦੇ ਸਨ। ਜਥੇਦਾਰ ਨੰਦਗੜ੍ਹ ਮਾਰਚ 2003 ਤੋਂ ਜਨਵਰੀ 2015 ਤੱਕ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਰਹੇ। ਉਹ ਆਪਣੇ ਪੁੱਤਰ ਕੋਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਰਹਿ ਰਹੇ ਸਨ। ਉਹ ਲੰਮੇ ਸਮੇਂ ਤੋਂ ਬਿਮਾਰ ਰਹੇ ਸਨ। ਜਥੇਦਾਰ ਦੀ ਦੇਖਭਾਲ ਉਨ੍ਹਾਂ ਦੇ ਪੁੱਤਰ ਸ਼ਿਵਰਾਜ ਸਿੰਘ ਜੇਲ੍ਹ ਸੁਪਰਡੈਂਟ ਵੱਲੋਂ ਕੀਤੀ ਜਾ ਰਹੀ ਸੀ। ਸਾਬਕਾ ਜਥੇਦਾਰ ਨੇ ਆਖਰੀ ਸਾਹ ਨਿੱਜੀ ਹਸਪਤਾਲ ਵਿਖ਼ੇ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਫਾਰਮ ਹਾਊਸ ਜੇਲ੍ਹ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ।