ਤਪਨ ਕੁਮਾਰ ਡੇਕਾ ਆਈ.ਬੀ. ਦੇ ਨਵੇਂ ਮੁਖੀ, ਰਾਅ ਪ੍ਰਮੁੱਖ ਦਾ ਕਾਰਜਕਾਲ ਸਾਲ ਵਧਾਇਆ

53
Share

ਨਵੀਂ ਦਿੱਲੀ, 24 ਜੂਨ (ਪੰਜਾਬ ਮੇਲ)- ਸੀਨੀਅਰ ਭਾਰਤੀ ਪੁਲਿਸ ਸੇਵਾ (ਆਈ.ਪੀ.ਐੱਸ.) ਅਧਿਕਾਰੀ ਤਪਨ ਕੁਮਾਰ ਡੇਕਾ ਨੂੰ ਅੱਜ ਇੰਟੈਲੀਜੈਂਸ ਬਿਊਰੋ (ਆਈ.ਬੀ.) ਦਾ ਮੁਖੀ ਨਿਯੁਕਤ ਕੀਤਾ ਗਿਆ। ਉਹ ਅਰਵਿੰਦ ਕੁਮਾਰ ਦੀ ਥਾਂ ਲੈਣਗੇ, ਜਿਨ੍ਹਾਂ ਦਾ ਵਧਿਆ ਹੋਇਆ ਕਾਰਜਕਾਲ 30 ਜੂਨ ਨੂੰ ਖਤਮ ਹੋ ਰਿਹਾ ਹੈ। ਉਨ੍ਹਾਂ ਨੂੰ ਦੋ ਸਾਲਾਂ ਲਈ ਆਈ.ਬੀ. ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ ਹਿਮਾਚਲ ਪ੍ਰਦੇਸ਼ ਕੇਡਰ ਦੇ 1988 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਹਨ। ਇਸ ਦੌਰਾਨ ‘ਰਿਸਰਚ ਐਂਡ ਐਨਾਲਿਸਿਸ ਵਿੰਗ’ (ਰਾਅ) ਦੀ ਅਗਵਾਈ ਕਰ ਰਹੇ ਸਾਮੰਤ ਗੋਇਲ ਦਾ ਕਾਰਜਕਾਲ ਇਕ ਸਾਲ ਹੋਰ ਵਧਾ ਦਿੱਤਾ ਗਿਆ ਹੈ।

Share