#OTHERS

ਤਬਾਹੀ ਝੱਲ ਰਹੇ ਤੁਰਕੀ ਦੇ ਇਸ ਸ਼ਹਿਰ ‘ਚ ਫਿਰ ਆਇਆ ਭੂਚਾਲ, ਮ੍ਰਿਤਕਾਂ ਦੀ ਗਿਣਤੀ 33 ਹਜ਼ਾਰ ਤੋਂ ਪਾਰ

ਅੰਤਾਕਿਆ (ਤੁਰਕੀ), 13 ਫਰਵਰੀ (ਪੰਜਾਬ ਮੇਲ)-  ਭੂਚਾਲ ਦੀ ਤਬਾਹੀ ਦਾ ਸਾਹਮਣਾ ਕਰ ਰਹੇ ਤੁਰਕੀ ਦੇ ਕਹਰਾਮਨਮਾਰਸ ਸ਼ਹਿਰ ‘ਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਵਾਰ ਭੂਚਾਲ ਦੀ ਤੀਬਰਤਾ 4.7 ਮਾਪੀ ਗਈ ਹੈ। ਯੂਐੱਸਜੀਐੱਸ ਅਰਥਕੁਇਕ ਦੇ ਮੁਤਾਬਕ ਭੂਚਾਲ ਦੇ ਝਟਕੇ ਤੁਰਕੀ ਦੇ ਕਹਰਾਮਨਮਾਰਸ ਦੇ ਦੱਖਣ-ਪੂਰਬ (ਐੱਸਐੱਸਈ) ਤੋਂ 24 ਕਿਲੋਮੀਟਰ ਦੱਖਣ ਵਿੱਚ ਮਹਿਸੂਸ ਕੀਤੇ ਗਏ।

ਜ਼ਿਕਰਯੋਗ ਹੈ ਕਿ ਦੱਖਣੀ ਪੱਛਮੀ ਤੁਰਕੀ ਅਤੇ ਉੱਤਰੀ ਸੀਰੀਆ ਵਿੱਚ ਆਏ ਭੂਚਾਲ ਤੋਂ ਛੇ ਦਿਨ ਬਾਅਦ ਵੀ ਮਲਬੇ ਹੇਠੋਂ ਕੁਝ ਜਿਊਂਦੇ ਲੋਕਾਂ ਨੂੰ ਬਾਹਰ ਕੱਢਣ ਦੌਰਾਨ ਤੁਰਕੀ ਦੇ ਅਧਿਕਾਰੀਆਂ ਨੇ ਉਨ੍ਹਾਂ 130 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਜਾਂ ਉਨ੍ਹਾਂ ਖ਼ਿਲਾਫ਼ ਵਾਰੰਟ ਜਾਰੀ ਕੀਤੇ ਹਨ ਜਿਹੜੇ ਭੂਚਾਲ ਕਾਰਨ ਤਬਾਹ ਹੋਈਆਂ ਇਮਾਰਤਾਂ ਦੇ ਨਿਰਮਾਣ ਵਿੱਚ ਕਥਿਤ ਤੌਰ ’ਤੇ ਸ਼ਾਮਲ ਸਨ। ਤੁਰਕੀ ਤੇ ਸੀਰੀਆ ਵਿੱਚ ਸੋਮਵਾਰ ਨੂੰ ਆਏ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਅੱਜ ਵਧ ਕੇ 33,179 ਹੋ ਗਈ ਜਦਕਿ 80 ਹਜ਼ਾਰ ਤੋਂ ਵੱਧ ਜ਼ਖ਼ਮੀ ਹੋਏ ਹਨ। ਬਚਾਅ ਕਾਰਜ ਹਾਲੇ ਜਾਰੀ ਹਨ। ਮਲਬੇ ਹੇਠ ਦੱਬੇ ਲੋਕਾਂ ਨੂੰ ਬਚਾਉਣ ਲਈ ਬਚਾਅ ਕਰਮੀ ਪਿਛਲੇ ਪੰਜ ਦਿਨਾਂ ਤੋਂ ਸਖਤ ਠੰਢ ਵਿੱਚ ਵੀ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਸ਼ਨਿਚਰਵਾਰ 12 ਜਣਿਆਂ ਨੂੰ ਮਲਬੇ ਹੇਠੋਂ ਬਚਾਇਆ ਗਿਆ ਹੈ।

Leave a comment