ਤਾਮਿਲਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਤੇ ਚੰਡੀਗੜ੍ਹ ਦਾ ਐਡੀਸ਼ਨਲ ਚਾਰਜ

628
Share

-ਅਗਲੇ ਇੰਤਜ਼ਾਮਾਂ ਤੱਕ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਸੰਭਾਲਣਗੇ ਵਾਧੂ ਕਾਰਜਭਾਰ
ਨਵੀਂ ਦਿੱਲੀ, 27 ਅਗਸਤ (ਪੰਜਾਬ ਮੇਲ)- ਤਾਮਿਲਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਤੇ ਚੰਡੀਗੜ੍ਹ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਉਹ ਹੁਣ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਵੀ ਆਪਣੀ ਡਿਊਟੀ ਨਿਭਾਉਣਗੇ। ਇਸ ਤੋਂ ਪਹਿਲਾਂ ਸ਼੍ਰੀ ਵੀ.ਪੀ. ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸਨ। ਕੇਂਦਰ ਸਰਕਾਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਤਾਮਿਲਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਰਾਸ਼ਟਰਪਤੀ ਵੱਲੋਂ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਉਹ ਇਹ ਕਾਰਜਭਾਰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਪੱਕੀ ਨਿਯੁਕਤੀ ਤੱਕ ਸੰਭਾਲਣਗੇ।

Share