ਤਾਮਿਲਨਾਡੂ ਵਿਧਾਨ ਸਭਾ ’ਚ ਪਹਿਲੀ ਵਾਰ ਪੇਸ਼ ਹੋਇਆ ਸਿਰਫ਼ ਖੇਤੀਬਾੜੀ ਬਜਟ

871
Share

-ਖੇਤੀ ਵਿਕਾਸ ਲਈ 34220 ਕਰੋੜ ਤੇ ਮੁਫ਼ਤ ਬਿਜਲੀ ਲਈ 4508 ਕਰੋੜ ਰੁਪਏ ਰੱਖੇ
ਚੇਨਈ, 14 ਅਗਸਤ (ਪੰਜਾਬ ਮੇਲ)- ਤਾਮਿਲਨਾਡੂ ਦੀ ਡੀ.ਐੱਮ.ਕੇ. ਸਰਕਾਰ ਨੇ ਅੱਜ ਰਾਜ ਤਾਮਿਲਨਾਡੂ ਵਿਧਾਨ ਸਭਾ ’ਚ ਪਹਿਲੀ ਵਾਰ ਖੇਤੀ ਬਜਟ ਪੇਸ਼ ਕੀਤਾ, ਜਿਸ ਵਿਚ ਪਿੰਡਾਂ ਵਿ ਆਤਮ ਨਿਰਭਰਤਾ ਅਤੇ ਖੇਤੀ ਵਿਕਾਸ ਸ਼ਾਮਲ ਹੈ। ਬਜਟ ਪੇਸ਼ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਐੱਮ.ਆਰ.ਕੇ. ਪਨੀਰਸੇਲਵਮ ਨੇ ਕਿਹਾ ਕਿ ਕਿਸਾਨਾਂ ਅਤੇ ਮਾਹਿਰਾਂ ਦੇ ਵਿਚਾਰ ਮੰਗੇ ਗਏ ਸਨ ਅਤੇ ਉਨ੍ਹਾਂ ਦੇ ਵਿਚਾਰਾਂ ਦੇ ਆਧਾਰ ’ਤੇ ਬਜਟ ਤਿਆਰ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਖੇਤੀਬਾੜੀ ਬਜਟ ਕਿਸਾਨਾਂ ਦੀ ਇੱਛਾਵਾਂ ਮੁਤਾਬਕ ਹੈ। ਪਹਿਲੀ ਵਾਰ ਹੈ ਜਦੋਂ ਤਾਮਿਲਨਾਡੂ ਵਿਚ ਖੇਤੀਬਾੜੀ ਲਈ ਵੱਖਰਾ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2021-2022 ਦੌਰਾਨ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਧੰਦਿਆਂ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ, ਸਿੰਜਾਈ, ਪੇਂਡੂ ਵਿਕਾਸ, ਰਸਾਇਣ ਅਤੇ ਜੰਗਲਾਤ ਲਈ 34,220.65 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਖੇਤੀ ਮੋਟਰਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਉਣ ਲਈ ਸਰਕਾਰੀ ਬਿਜਲੀ ਇਕਾਈ ਤਾਮਿਲਨਾਡੂ ਜਨਰੇਸ਼ਨ ਐਂਡ ਡਿਸਟਰੀਬਿਊਸ਼ਨ ਕਾਰਪੋਰੇਸ਼ਨ ਨੂੰ 4,508.23 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ।

Share