ਤਿੰਨ ਖੇਤੀ ਕਾਨੂੰਨਾਂ ਨਾਲ ਸਾਡਾ ਕੋਈ ਲੈਣਾ-ਦੇਣਾ ਨਹੀਂ: ਰਿਲਾਇੰਸ

447
Share

ਨਵੀਂ ਦਿੱਲੀ, 4 ਜਨਵਰੀ (ਪੰਜਾਬ ਮੇਲ)- ਦੇਸ਼ ਦੇ ਸਭ ਤੋਂ ਅਮੀਰ ਕਾਰੋਬਾਰੀ ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਇੰਡਸਟਰੀਜ਼ ਨੇ ਅੱਜ ਕਿਹਾ ਕਿ ਉਹ ਨਾ ਤਾਂ ਕਿਸਾਨਾਂ ਤੋਂ ਫਸਲਾਂ ਦੀ ਸਿੱਧੀ ਖਰੀਦ ਕਰਦੀ ਹੈ ਤੇ ਨਾ ਹੀ ਉਹ ਠੇਕਾ ਆਧਾਰਿਤ ਖੇਤੀ ਦੇ ਕਾਰੋਬਾਰ ’ਚ ਹੈ। ਕੰਪਨੀ ਨੇ ਇਹ ਸਪੱਸ਼ਟੀਕਰਨ ਅਜਿਹੇ ਸਮੇਂ ਦਿੱਤਾ ਹੈ, ਜਦੋਂ ਉਹ ਦੇਸ਼ ’ਚ ਚੱਲ ਰਹੇ ਕਿਸਾਨ ਅੰਦੋਲਨ ਦੇ ਨਿਸ਼ਾਨੇ ’ਤੇ ਹੈ। ਰਿਲਾਇੰਸ ਇੰਡਸਟਰੀਜ਼ ਨੇ ਇੱਕ ਜਾਰੀ ਬਿਆਨ ’ਚ ਕਿਹਾ ਕਿ ਉਨ੍ਹਾਂ ਦੀ ਕੰਪਨੀ ਰਿਲਾਇੰਸ ਜੀਓ ਇਨਫੋਕੌਮ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਗ਼ੈਰ-ਸਮਾਜੀ ਤੱਤਾਂ ਵੱਲੋਂ ਟਾਵਰਾਂ ਦੇ ਕੀਤੇ ਜਾ ਰਹੇ ਨੁਕਸਾਨ ਦੀਆਂ ਗ਼ੈਰਕਾਨੂੰਨੀ ਗਤੀਵਿਧੀਆਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣ ਲਈ ਸਰਕਾਰੀ ਅਥਾਰਿਟੀਆਂ ਦੇ ਤੁਰੰਤ ਦਖਲ ਦੀ ਮੰਗ ਕੀਤੀ ਹੈ। ਕੰਪਨੀ ਨੇ ਇਹ ਵੀ ਕਿਹਾ ਕਿ ਉਸ ਨੂੰ ਇਨ੍ਹਾਂ ਕਾਨੂੰਨਾਂ ਤੋਂ ਕਿਸੇ ਤਰ੍ਹਾਂ ਦਾ ਕੋਈ ਫਾਇਦਾ ਨਹੀਂ ਹੋ ਰਿਹਾ ਹੈ ਤੇ ਦੇਸ਼ ’ਚ ਜਿਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਬਹਿਸ ਚੱਲ ਰਹੀ ਹੈ, ਕੰਪਨੀ ਦਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

Share