ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿਲ ਨੂੰ ਕੈਬਨਿਟ ਦੀ ਮਨਜ਼ੂਰੀ

121
Share

ਨਵੀਂ ਦਿੱਲੀ, 24 ਨਵੰਬਰ (ਪੰਜਾਬ ਮੇਲ)- ਕੇਂਦਰੀ ਮੰਤਰੀ ਮੰਡਲ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਗੁਰਪੁਰਬ ਮੌਕੇ ਰਾਸ਼ਟਰ ਹਿੱਤ ’ਚ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਕੈਬਨਿਟ ਦੀ ਮੋਹਰ ਉਪਰੰਤ ਇਹ ਬਿੱਲ 29 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ’ਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਸੈਸ਼ਨ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨਾਲ ਸੰਬੰਧਤ ਬਿੱਲ ਪੇਸ਼ ਕੀਤੇ ਜਾਣ ਲਈ ਸੂਚੀਬੱਧ ਹੈ।
ਪਿਛਲੇ ਸਾਲ ਨਵੰਬਰ ਤੋਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਹੈ ਕਿ ਉਹ ਸੰਸਦ ਵੱਲੋਂ ਕਾਨੂੰਨ ਰੱਦ ਕੀਤੇ ਜਾਣ ਤੱਕ ਪ੍ਰਦਰਸ਼ਨ ਵਾਲੀਆਂ ਥਾਵਾਂ ’ਤੇ ਡਟੇ ਰਹਿਣਗੇ। ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ ਹੁਣ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸੰਸਦ ’ਚ ਬਿੱਲ ਪੇਸ਼ ਕਰੇਗੀ।

Share