ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ’ਚ ਲਿਆਉਣਾ ਪਵੇਗਾ ਬਿੱਲ: ਸੰਵਿਧਾਨ ਤੇ ਕਾਨੂੰਨੀ ਮਾਹਿਰ

344
Share

ਨਵੀਂ ਦਿੱਲੀ, 19 ਨਵੰਬਰ (ਪੰਜਾਬ ਮੇਲ)- ਸੰਵਿਧਾਨ ਅਤੇ ਕਾਨੂੰਨੀ ਮਾਹਿਰਾਂ ਨੇ ਕਿਹਾ ਹੈ ਕਿ ਸਰਕਾਰ ਨੂੰ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਵਿਚ ਬਿੱਲ ਲਿਆਉਣਾ ਹੋਵੇਗਾ। ਸਾਬਕਾ ਕੇਂਦਰੀ ਕਾਨੂੰਨ ਸਕੱਤਰ ਪੀਕੇ ਮਲਹੋਤਰਾ ਨੇ ਕਿਹਾ, ‘ਕਿਸੇ ਕਾਨੂੰਨ ਨੂੰ ਰੱਦ ਕਰਨ ਦੀ ਸੰਸਦ ਦੀ ਸ਼ਕਤੀ ਸੰਵਿਧਾਨ ਦੇ ਤਹਿਤ ਕਾਨੂੰਨ ਨੂੰ ਲਾਗੂ ਕਰਨ ਦੇ ਬਰਾਬਰ ਹੈ। ਸਰਕਾਰ ਨੂੰ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਲਿਆਉਣਾ ਹੋਵੇਗਾ।’ ਲੋਕ ਸਭਾ ਦੇ ਸਾਬਕਾ ਸਕੱਤਰ ਜਨਰਲ ਪੀ.ਡੀ.ਟੀ. ਆਚਾਰੀਆ ਨੇ ਕਿਹਾ, ‘ਇਸ ਤੋਂ ਇਲਾਵਾ ਕੋਈ ਹੋਰ ਰਾਹ ਨਹੀਂ ਹੈ। ਸਰਕਾਰ ਇਕ ਬਿੱਲ ਰਾਹੀਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਸਕਦੀ ਹੈ।’

Share