#PUNJAB

ਤੇਜਿੰਦਰਪਾਲ ਸਿੰਘ ਬਿੱਟੂ ਕਾਂਗਰਸ ਛੱਡ ਭਾਜਪਾ ‘ਚ ਹੋਏ ਸ਼ਾਮਲ

ਚੰਡੀਗੜ੍ਹ, 20 ਅਪ੍ਰੈਲ (ਪੰਜਾਬ ਮੇਲ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਪਾਲ ਸਿੰਘ ਬਿੱਟੂ ਨੇ ਪਾਰਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ ਤੇ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਨਵੀਂ ਦਿੱਲੀ ਵਿਚ ਪਾਰਟੀ ਵਿਚ ਅਸ਼ਵਨੀ ਵੈਸ਼ਨਵ ਤੇ ਵਿਨੋਦ ਤਾਵੜੇ ਨੇ ਸ਼ਾਮਲ ਕੀਤਾ। ਇਸ ਤੋਂ ਪਹਿਲਾਂ ਬਿੱਟੂ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੂੰ ਭੇਜ ਦਿੱਤਾ ਹੈ। ਬਿੱਟੂ, ਜੋ ਜਲੰਧਰ ਦੇ ਰਹਿਣ ਵਾਲੇ ਹਨ, ਦਾ ਦਿੱਲੀ ਵਿਚ ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ, ਜੋ ਜਲੰਧਰ ਵਾਸੀ ਹਨ, ਨੇ ਸਵਾਗਤ ਕੀਤਾ। ਸ਼ੇਰਗਿੱਲ ਨੇ ‘ਐਕਸ’ ‘ਤੇ ਬਿੱਟੂ ਦਾ ਪਾਰਟੀ ਵਿਚ ਸਵਾਗਤ ਕਰਦੇ ਹੋਏ ਆਪਣੀ ਤਸਵੀਰ ਪੋਸਟ ਕੀਤੀ ਅਤੇ ਉਨ੍ਹਾਂ ਦੀ ਨਵੀਂ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।