#OTHERS

ਤੋਸ਼ਾਖਾਨਾ ਮਾਮਲਾ: ਪਾਕਿ ਅਦਾਲਤ ਵੱਲੋਂ ਇਮਰਾਨ ਖ਼ਾਨ ਨੂੰ 3 ਸਾਲ ਦੀ ਸਜ਼ਾ

-ਸਾਬਕਾ ਪ੍ਰਧਾਨ ਮੰਤਰੀ ਲਾਹੌਰ ਤੋਂ ਗ੍ਰਿਫ਼ਤਾਰ
ਇਸਲਾਮਾਬਾਦ, 5 ਅਗਸਤ (ਪੰਜਾਬ ਮੇਲ)- ਪਾਕਿਸਤਾਨ ਦੀ ਇੱਕ ਹੇਠਲੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਤੋਹਫ਼ੇ ਵੇਚਣ (ਤੋਸ਼ੇਖ਼ਾਨ ਘਪਲਾ ਮਾਮਲਾ) ਦੇ ਦੋਸ਼ ਵਿਚ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਸਥਾਨਕ ਮੀਡੀਆ ਚੈਨਲਾਂ ਨੇ ਅੱਜ ਦੱਸਿਆ ਕਿ ਕਾਨੂੰਨੀ ਮਾਹਰਾਂ ਦਾ ਕਹਿਣਾ ਹੈ ਕਿ ਇਸ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਨਾਲ ਖਾਨ ਦੇ ਨਵੰਬਰ ਦੇ ਸ਼ੁਰੂ ਵਿਚ ਹੋਣ ਵਾਲੀਆਂ ਰਾਸ਼ਟਰੀ ਚੋਣਾਂ ਵਿਚ ਹਿੱਸਾ ਲੈਣ ਦੀਆਂ ਸੰਭਾਵਨਾਵਾਂ ਖਤਮ ਹੋ ਸਕਦੀਆਂ ਹਨ। ਇਸ ਦੌਰਾਨ ਲਾਹੌਰ ਦੀ ਪੁਲਿਸ ਨੇ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Leave a comment