#INDIA

ਤ੍ਰਿਣਮੂਲ ਕਾਂਗਰਸ ਦੇ ਸਥਾਨਕ ਆਗੂ ਨੂੰ ਮਾਰੀ ਗੋਲੀ

ਕੂਚ ਬਿਹਾਰ (ਪੱਛਮੀ ਬੰਗਾਲ), 17 ਮਈ (ਪੰਜਾਬ ਮੇਲ)- ਪੱਛਮੀ ਬੰਗਾਲ ਦੇ ਕੂਚ ਬਿਹਾਰ ਜ਼ਿਲ੍ਹੇ ਵਿਚ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਸਥਾਨਕ ਆਗੂ ਦੇ ਗੋਲੀ ਮਾਰ ਦਿੱਤੀ ਗਈ। ਪੁਲਿਸ ਨੇ ਅੱਜ ਦੱਸਿਆ ਕਿ ਸੀਤਲਕੂਚੀ ਵਿਚ ਲਾਲਬਾਜ਼ਾਰ ਦੇ ਪੰਚਾਇਤ ਪ੍ਰਧਾਨ ਅਨੀਮੇਸ਼ ਰੌਏ ‘ਤੇ ਵੀਰਵਾਰ ਰਾਤ ਨੂੰ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਉਹ ਆਪਣੇ ਇੱਕ ਸਹਿਯੋਗੀ ਨਾਲ ਘਰ ਪਰਤ ਰਿਹਾ ਸੀ। ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਹਥਿਆਰਬੰਦ ਵਿਅਕਤੀਆਂ ਨੇ ਅਮੀਨੇਸ਼ ‘ਤੇ ਫਾਇਰਿੰਗ ਕੀਤੀ, ਜਿਸ ਵਿਚ ਇੱਕ ਗੋਲੀ ਉਸ ਦੇ ਸੱਜੇ ਪੱਟ ਵਿਚ ਲੱਗੀ ਹੈ। ਹਮਲਾਵਰਾਂ ਦੀ ਭਾਲ ਜਾਰੀ ਹੈ।