ਅਜਨਾਲਾ, 24 ਨਵੰਬਰ (ਪੰਜਾਬ ਮੇਲ)- ਅੱਜ ਸਵੇਰੇ ਅਜਨਾਲਾ ਸ਼ਹਿਰ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਥਾਣਾ ਅਜਨਾਲਾ ਦੇ ਬਾਹਰ ਇਕ ਬੰਬਨੁਮਾ ਵਸਤੂ ਮਿਲਣ ਦੀ ਸੂਚਨਾ ਮਿਲੀ। ਇਹ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੀ ਪੁਲੀਸ ਵਲੋਂ ਥਾਣੇ ਦੇ ਬਾਹਰਲੇ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਅਤੇ ਪੁਲੀਸ ਦੇ ਉੱਚ ਅਧਿਕਾਰੀ ਸਾਰੇ ਮਾਮਲੇ ਦਾ ਜਾਇਜ਼ਾ ਲੈਣ ਲਈ ਮੌਕੇ ਉਤੇ ਪਹੁੰਚੇ। ਇਸ ਮੌਕੇ ਆਏ ਬੰਬ ਨਿਰੋਧਕ ਦਸਤੇ ਵੱਲੋਂ ਬੰਬ ਨੂੰ ਆਪਣੇ ਕਬਜ਼ੇ ਵਿੱਚ ਲਿਆ ਗਿਆ। ਸੂਤਰਾਂ ਅਨੁਸਾਰ ਇਹ ਬੰਬ ਕਿੱਥੋਂ ਆਇਆ, ਇਸ ਸਬੰਧੀ ਜਾਂਚ ਚੱਲ ਰਹੀ ਹੈ