ਦਵਿੰਦਰ ਸਿੰਘ ਪਾਕਿਸਤਾਨ ਦੇ ਮੋਹਰੇ ਦੇ ਤੌਰ ‘ਤੇ ਕਰ ਰਿਹਾ ਸੀ ਕੰਮ : ਐੱਨ. ਆਈ. ਏ.

612
Share

ਜੰਮੂ, 31 ਅਗਸਤ (ਪੰਜਾਬ ਮੇਲ)- ਜੰਮੂ-ਕਸ਼ਮੀਰ ਪੁਲਸ ਦਾ ਸਸਪੈਂਡ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਲੈ ਕੇ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਵੱਡਾ ਖ਼ੁਲਾਸਾ ਕੀਤਾ ਹੈ। ਏਜੰਸੀ ਮੁਤਾਬਕ ਦਵਿੰਦਰ ਸਿੰਘ ਪਾਕਿਸਤਾਨ ਦੇ ਮੋਹਰੇ ਦੇ ਤੌਰ ‘ਤੇ ਕੰਮ ਕਰ ਰਿਹਾ ਸੀ। ਪਾਕਿਸਤਾਨ ਦਵਿੰਦਰ ਜ਼ਰੀਏ ਵਿਦੇਸ਼ ਮੰਤਰਾਲਾ ਵਿਚ ਸੇਂਧ ਲਾਉਣ ਦੀ ਫਿਰਾਕ ‘ਚ ਸੀ। ਐੱਨ. ਆਈ. ਏ. ਨੇ ਚਾਰਜਸ਼ੀਟ ਵਿਚ ਉਸ ਦਾ ਪੂਰਾ ਕਾਲਾ ਚਿੱਠਾ ਖੋਲ੍ਹਿਆ ਗਿਆ ਹੈ। ਲੱਗਭਗ 3,000 ਤੋਂ ਵੱਧ ਪੰਨਿਆਂ ਵਾਲੀ ਚਾਰਜਸ਼ੀਟ ‘ਚ ਐੱਨ. ਆਈ. ਏ. ਨੇ ਦਵਿੰਦਰ ਸਿੰਘ ਦੇ ਪਾਕਿਸਤਾਨ ਨਾਲ ਕੁਨੈਕਸ਼ਨ ਹੋਣ ਦੀ ਪੁਸ਼ਟੀ ਕੀਤੀ ਹੈ। ਏਜੰਸੀ ਮੁਤਾਬਕ ਦਵਿੰਦਰ ਪਾਕਿਸਤਾਨੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਦੇ ਸੰਪਰਕ ਵਿਚ ਸੀ ਅਤੇ ਉਨ੍ਹਾਂ ਨੂੰ ਲਗਾਤਾਰ ਖ਼ੁਫੀਆ ਜਾਣਕਾਰੀਆਂ ਉਪਲੱਬਧ ਕਰਵਾਉਂਦਾ ਸੀ। ਉਸ ਦੇ ਮੋਬਾਇਲ ਫੋਨ ਅਤੇ ਸੋਸ਼ਲ ਮੀਡੀਆ ਅਕਾਊਂਟ ਤੋਂ ਵੀ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ ਕਿ ਉਹ ਪਾਕਿਸਤਾਨੀ ਖ਼ੁਫੀਆ ਏਜੰਸੀ ਲਈ ਜਾਸੂਸੀ ਵੀ ਕਰ ਰਿਹਾ ਸੀ। ਇਸ ਤੋਂ ਇਲਾਵਾ ਉਸ ਦੇ ਅੱਤਵਾਦੀਆਂ ਨੂੰ ਸ਼ਰਨ ਦੇਣ ਦੀ ਵੀ ਪੁਸ਼ਟੀ ਹੋਈ ਹੈ।


Share