ਦਿਓਲ ਤੋਂ ਬਾਅਦ ਵਧੀਕ ਐਡਵੋਕੇਟ ਜਨਰਲ ਮੁਕੇਸ਼ ਬੇਰੀ ਵਲੋਂ ਵੀ ਅਸਤੀਫ਼ਾ

240
Share

ਚੰਡੀਗੜ੍ਹ, 11 ਨਵੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲਾਂ ਦਾ ਮਖੌਲ ਨਾ ਉਡਾਵੇ ਅਤੇ ਉਨ੍ਹਾਂ ਦੇ ਮਾਣ ਅਤੇ ਦਰਜੇ ਨੂੰ ਨਾ ਘਟਾਵੇ | ਇਹ ਗੱਲ ਲਿਖਦਿਆਂ ਐਡਵੋਕੇਟ ਮੁਕੇਸ਼ ਬੇਰੀ ਨੇ ਵਧੀਕ ਐਡਵੋਕੇਟ ਜਨਰਲ, ਪੰਜਾਬ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਨੇ ਇਕ ਪੰਨੇ ਦਾ ਅਸਤੀਫ਼ਾ ਪੰਜਾਬ ਸਰਕਾਰ ਨੂੰ ਸੌਂਪ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਹ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਅਮਰਪ੍ਰੀਤ ਸਿੰਘ ਦਿਓਲ ਦੇ ਅਸਤੀਫ਼ੇ ਨੂੰ ਸਵੀਕਾਰ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਅਤੇ ਵਧੀਕ ਐਡਵੋਕੇਟ ਜਨਰਲ, ਪੰਜਾਬ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ | ਬੇਰੀ 27 ਸਾਲਾਂ ਤੱਕ ਬਾਰ ਕੌਂਸਲ ਆਫ ਪੰਜਾਬ ਅਤੇ ਹਰਿਆਣਾ ਦੇ ਚੁਣੇ ਹੋਏ ਨੁਮਾਇੰਦੇ ਰਹਿ ਚੁੱਕੇ ਹਨ ਅਤੇ ਇਸ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ | ਇਸ ਤੋਂ ਇਲਾਵਾ ਪਿਛਲੇ 28 ਸਾਲਾਂ ਤੋਂ ਪੰਜਾਬ ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਲਾਅ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਸਨ | ਉਨ੍ਹਾਂ ਨੇ ਇਹ ਅਸਤੀਫ਼ਾ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ (ਆਈ.ਏ.ਐਸ.) ਨੂੰ ਭੇਜਿਆ |


Share