ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਮਸ਼ਹੂਰ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੀ ਫ਼ਿਲਮ ‘ਪੰਜਾਬ 95’ ‘ਤੇ ਕੱਟ ਲਾਉਣ ਦਾ ਮਾਮਲਾ ਹੋਰ ਵੀ ਭੱਖਦਾ ਜਾ ਰਿਹਾ ਹੈ। ਇਸ ਸਬੰਧੀ SGPC ਮੈਂਬਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਗੁਰਚਰਨ ਸਿੰਘ ਗਰੇਵਾਲ ਨੇ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ, ਜਿਸ ‘ਚ ਸੈਂਸਰ ਬੋਰਡ ਵੱਲੋਂ ਫ਼ਿਲਮ ‘ਚ 120 ਕੱਟ ਲਾਉਣ ਦਾ ਵਿਰੋਧ ਕੀਤਾ ਗਿਆ ਹੈ। ਇਸ ਮੌਕੇ ਗਰੇਵਾਲ ਦਾ ਕਹਿਣਾ ਹੈ ਕਿ ‘ਪੰਜਾਬ 95’ ਫ਼ਿਲਮ, ਜਿਸ ‘ਚ ਜਸਵੰਤ ਸਿੰਘ ਖਾਲੜਾ ਦੀ ਜੀਵਨੀ ਦਿਖਾਈ ਗਈ ਹੈ ਪਰ ਇਸ ‘ਤੇ ਸੈਂਸਰ ਬੋਰਡ ਨੇ ਉਹ ਪੱਤੀ ਕਰਕੇ 120 ਸੀਨ ਕੱਟ ਕੇ ਸਿੱਖਾਂ ਦੇ ਦਿਲਾਂ ਨੂੰ ਢਾਅ ਲਾਇਆ ਹੈ।
ਦਿਲਜੀਤ ਦੀ ਫ਼ਿਲਮ ‘ਪੰਜਾਬ 95’ ਨੂੰ ਲੈ ਕੇ ਭਖਿਆ ਵਿਵਾਦ, SGPC ਨੇ ਜਥੇਦਾਰ ਕੋਲ ਚੁੱਕਿਆ ਮਾਮਲਾ
