#AMERICA

ਦਿਲ ਨਿੱਜਰ ਨੂੰ ਪ੍ਰਧਾਨ ਬਣਨ ‘ਤੇ ਵੱਖ-ਵੱਖ ਸ਼ਖਸੀਅਤਾਂ ਵੱਲੋਂ ਵਧਾਈਆਂ

ਸੈਕਰਾਮੈਂਟੋ, 14 ਜੂਨ (ਪੰਜਾਬ ਮੇਲ)- ਪੰਜਾਬੀ ਸਾਹਿਤ ਸਭਾ ਸੈਕਰਾਮੈਂਟੋ, ਯੂਬਾ ਸਿਟੀ ਦੀ ਚੋਣ ਸਰਵਸੰਮਤੀ ਨਾਲ ਹੋਈ, ਜਿਸ ਵਿਚ ਸਰਵਸੰਮਤੀ ਨਾਲ ਦਿਲ ਨਿੱਜਰ ਨੂੰ ਪ੍ਰਧਾਨ ਚੁਣ ਲਿਆ ਗਿਆ। ਇਸ ਸੰਸਥਾ ਵਿਚ ਉਹ ਤੀਜੀ ਵਾਰ ਪ੍ਰਧਾਨ ਬਣੇ ਹਨ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਚੁਣੇ ਜਾਣ ‘ਤੇ ਵਧਾਈ ਦਿੱਤੀ ਗਈ। ਇਨ੍ਹਾਂ ਸ਼ਖਸੀਅਤਾਂ ਵਿਚ ਗੁਰਜਤਿੰਦਰ ਸਿੰਘ ਰੰਧਾਵਾ, ਰਾਠੇਸ਼ਵਰ ਸਿੰਘ ਸੂਰਾਪੁਰੀ, ਨਿੱਜਰ ਭੁਪਿੰਦਰ ਸਿੰਘ ਦਲੇਰ, ਜੋਤੀ ਸਿੰਘ, ਜੀਵਨ ਰੱਤੂ ਵੀ ਸ਼ਾਮਲ ਹਨ। ਇਨ੍ਹਾਂ ਆਗੂਆਂ ਨੇ  ਉਮੀਦ ਕੀਤੀ ਕਿ ਦਿਲ ਨਿੱਜਰ ਪੰਜਾਬੀ ਸਾਹਿਤ ਸਭਾ ਨੂੰ ਹੋਰ ਵੀ ਬੁਲੰਦੀਆਂ ‘ਤੇ ਲੈ ਕੇ ਜਾਣਗੇ।

Leave a comment