ਦਿੱਲੀ ਅਤੇ ਗੁਆਂਢੀ ਰਾਜਾਂ ਦੇ ਕੋਵਿਡ-19 ਮਰੀਜ਼ਾਂ ਨੇ ਪੰਜਾਬ ਵੱਲ ਰੁਖ਼ ਕੀਤਾ

107
Share

ਚੰਡੀਗੜ੍ਹ, 25 ਅਪ੍ਰੈਲ (ਪੰਜਾਬ ਮੇਲ)- ਹਸਪਤਾਲਾਂ ’ਚ ਬਿਸਤਰਿਆਂ ਅਤੇ ਆਕਸੀਜਨ ਦੀ ਸਪਲਾਈ ਦੀ ਘਾਟ ਕਾਰਨ, ਦਿੱਲੀ ਅਤੇ ਗੁਆਂਢੀ ਰਾਜਾਂ ਦੇ ਕੋਵਿਡ-19 ਮਰੀਜ਼ਾਂ ਨੇ ਪੰਜਾਬ ਵੱਲ ਰੁਖ਼ ਕਰ ਲਿਆ ਹੈ। ਦਿੱਲੀ ਤੋਂ ਬਹੁਤ ਸਾਰੇ ਮਰੀਜ਼ ਪਟਿਆਲਾ, ਜਲੰਧਰ ਅਤੇ ਹੋਰ ਥਾਵਾਂ ਦੇ ਹਸਪਤਾਲਾਂ ਵਿਚ ਦਾਖਲ ਹਨ। ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਮਰੀਜ਼ ਵੀ ਪੰਜਾਬ ਵਿਚ ਆ ਰਹੇ ਹਨ। ਪਟਿਆਲਾ ਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ, ‘‘ਇਸ ਵੇਲੇ ਦਿੱਲੀ ਦੇ 13-14 ਮਰੀਜ਼ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਅਧੀਨ ਹਨ। ਡਾਕਟਰਾਂ ਨੇ ਕਿਹਾ ਕਿ ਦਿੱਲੀ ਸਥਿਤ ਕੋਵਿਡ-19 ਦੇ ਮਰੀਜ਼, ਜਿਨ੍ਹਾਂ ਵਿਚੋਂ ਬਹੁਤਿਆਂ ਨੂੰ ਆਕਸੀਜਨ ਦੀ ਜ਼ਰੂਰਤ ਹੈ, ਉਹ ਪੰਜਾਬ ਆ ਰਹੇ ਹਨ। ਬਹੁਤ ਸਾਰੇ ਮਰੀਜ਼ ਆਪਣੇ ਪੰਜਾਬ ਰਹਿੰਦੇ ਰਿਸ਼ਤੇਦਾਰਾਂ ਰਾਹੀਂ ਪੰਜਾਬ ਦੇ ਹਸਪਤਾਲਾਂ ਵਿਚ ਦਾਖਲ ਹੋ ਰਹੇ ਹਨ। ਦੂਜੇ ਰਾਜਾਂ ਦੇ 35-40 ਮਰੀਜ਼ ਜਲੰਧਰ ਦੇ ਹਸਪਤਾਲਾਂ ’ਚ ਆਪਣਾ ਇਲਾਜ ਕਰਵਾ ਰਹੇ ਹਨ। ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਕਿਹਾ, ‘‘ਇਨ੍ਹਾਂ ਮਰੀਜ਼ਾਂ ਵਿਚੋਂ 12-13 ਮਰੀਜ਼ ਦਿੱਲੀ ਦੇ ਹਨ, ਜਦਕਿ ਬਾਕੀ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਜੰਮੂ ਦੇ ਹਨ।’’

Share