ਨਵੀਂ ਦਿੱਲੀ, 7 ਅਗਸਤ (ਪੰਜਾਬ ਮੇਲ)-ਦਿੱਲੀ ਦੀ ਇਕ ਅਦਾਲਤ ਵੱਲੋਂ 1984 ਦੇ ਸਿੱਖ ਕਤਲੇਆਮ ਦੌਰਾਨ ਪੁਲ ਬੰਗਸ਼ ਗੁਰਦੁਆਰੇ ਦੇ ਸਾਹਮਣੇ ਤਿੰਨ ਵਿਅਕਤੀਆਂ ਦੇ ਕਥਿਤ ਕਤਲ ਨਾਲ ਸੰਬੰਧਿਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਫ਼ੈਸਲਾ ਸੁਣਾਇਆ ਜਾਣਾ ਸੀ, ਪਰ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਛੁੱਟੀ ‘ਤੇ ਹੋਣ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਹੁਣ ਇਹ ਫ਼ੈਸਲਾ 16 ਅਗਸਤ ਨੂੰ ਸੁਣਾਏ ਜਾਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਬੀਤੇ 19 ਜੁਲਾਈ ਨੂੰ ਇਸ ਮਾਮਲੇ ‘ਚ ਜੱਜ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਜੋ 2 ਅਗਸਤ ਨੂੰ ਸੁਣਾਇਆ ਜਾਣਾ ਸੀ।