#INDIA

ਦਿੱਲੀ ਅਦਾਲਤ ਵੱਲੋਂ ਬ੍ਰਿਜ ਭੂਸ਼ਣ ਖ਼ਿਲਾਫ਼ 10 ਨੂੰ ਸੁਣਾ ਸਕਦੀ ਹੈ ਫੈਸਲਾ

ਨਵੀਂ ਦਿੱਲੀ, 8 ਮਈ (ਪੰਜਾਬ ਮੇਲ)- ਦਿੱਲੀ ਅਦਾਲਤ ਛੇ ਮਹਿਲਾ ਪਹਿਲਵਾਨਾਂ ਵੱਲੋਂ ਦਾਇਰ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ 10 ਮਈ ਨੂੰ ਆਪਣਾ ਫ਼ੈਸਲਾ ਸੁਣਾ ਸਕਦੀ ਹੈ। ਵਧੀਕ ਮੁੱਖ ਮੈਟਰੋਪੋਲਿਟਨ ਮੈਜਿਸਟਰੇਟ (ਏ.ਸੀ.ਐੱਮ.ਐੱਮ.) ਪ੍ਰਿਯੰਕਾ ਰਾਜਪੂਤ ਨੇ ਹੁਕਮ ਸੁਣਾਉਣਾ ਸੀ ਪਰ ਉਨ੍ਹਾਂ ਇਹ ਕਹਿੰਦਿਆਂ ਇਸ ਨੂੰ ਟਾਲ ਦਿੱਤਾ ਕਿ ਹੁਕਮਾਂ ਵਿਚ ਸੁਧਾਰ ਦੀ ਲੋੜ ਹੈ। ਜੱਜ ਨੇ ਇਸ ਤੋਂ ਪਹਿਲਾਂ ਬ੍ਰਿਜ ਭੂਸ਼ਣ ਵੱਲੋਂ ਦਾਇਰ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਵਿਚ ਦੋਸ਼ਾਂ ‘ਤੇ ਹੋਰ ਦਲੀਲਾਂ ਦੇਣ ਅਤੇ ਜਾਂਚ ਲਈ ਸਮਾਂ ਮੰਗਿਆ ਗਿਆ ਸੀ।