#INDIA

ਦਿੱਲੀ ਅਦਾਲਤ ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਕੇਜਰੀਵਾਲ ਨੂੰ ਜ਼ਮਾਨਤ

ਨਵੀਂ ਦਿੱਲੀ, 20 ਜੂਨ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਯਾਨੀ ਕਿ ਅੱਜ ਸ਼ਰਾਬ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਰਾਊਜ਼ ਐਵੇਨਿਊ ਕੋਰਟ ‘ਚ ਜੱਜ ਨਿਆਏ ਬਿੰਦੂ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਪੇਸ਼ ਹੋਏ ਵਕੀਲ ਐੱਸ. ਵੀ. ਰਾਜੂ ਵਲੋਂ ਜਾਂਚ ਏਜੰਸੀ ਦੀਆਂ ਦਲੀਲਾਂ ਸੁਣਨ ਮਗਰੋਂ ਫ਼ੈਸਲਾ ਸੁਰੱਖਿਅਤ ਰੱਖਿਆ ਸੀ।