#INDIA

ਦਿੱਲੀ ਅਦਾਲਤ ਵੱਲੋਂ ਲਾਲੂ, ਰਾਬੜੀ ਦੇਵੀ ਤੇ ਤੇਜਸਵੀ ਯਾਦਵ ਨੂੰ ਸੰਮਨ

ਨਵੀਂ ਦਿੱਲੀ, 22 ਸਤੰਬਰ (ਪੰਜਾਬ ਮੇਲ)- ਦਿੱਲੀ ਦੀ ਅਦਾਲਤ ਨੇ ਰੇਲਵੇ ਵਿਚ ਕਥਿਤ ‘ਨੌਕਰੀ ਬਦਲੇ ਜ਼ਮੀਨ’ ਨਾਲ ਜੁੜੇ ਕੇਸ ਵਿਚ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਤੇ ਸੂਬੇ ਦੇ ਉੱਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਅੱਜ ਸੰਮਨ ਜਾਰੀ ਕੀਤੇ ਹਨ।

Leave a comment