ਨਵੀਂ ਦਿੱਲੀ, 10 ਮਾਰਚ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 17 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਨੇ ਉਨ੍ਹਾਂ ਦੀ 10 ਦਿਨ ਦੀ ਹਿਰਾਸਤ ਦੀ ਮੰਗ ਕੀਤੀ ਸੀ। ਈਡੀ ਨੇ ਦਿੱਲੀ ਦੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਦਿੱਲੀ ਆਬਕਾਰੀ ਨੀਤੀ: ਅਦਾਲਤ ਨੇ ਸਿਸੋਦੀਆ ਨੂੰ 17 ਮਾਰਚ ਤੱਕ ਈ.ਡੀ. ਦੀ ਹਿਰਾਸਤ ‘ਚ ਭੇਜਿਆ
![](https://punjabmailusa.com/wp-content/uploads/2023/03/Sisodia-custody-till-17-March.jpg)