ਦਿੱਲੀ ਕਮੇਟੀ ਦੇ ਯਤਨਾਂ ਸਦਕਾ ਕਿਸਾਨ ਅੰਦੋਲਨ ਦੌਰਾਨ ਗਿ੍ਰਫ਼ਤਾਰ 8 ਹੋਰ ਕਿਸਾਨ ਹੋਏ ਰਿਹਾਅ

406
Share

ਨਵੀਂ ਦਿੱਲੀ, 22 ਫਰਵਰੀ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਕੀਤੇ ਜਾ ਰਹੇ ਯਤਨਾਂ ਦੀ ਬਦੌਲਤ ਕਿਸਾਨ ਅੰਦੋਲਨ ਦੌਰਾਨ ਗਿ੍ਰਫ਼ਤਾਰ ਕੀਤੇ ਗਏ 8 ਹੋਰ ਕਿਸਾਨ ਤਿਹਾੜ ਜੇਲ੍ਹ ’ਚੋਂ ਰਿਹਾਅ ਹੋ ਗਏ ਹਨ। ਸ. ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ ਦੀ ਜ਼ਮਾਨਤ ਅਦਾਲਤ ਵਲੋਂ ਮਨਜ਼ੂਰ ਹੋ ਚੁੱਕੀ ਸੀ ਤੇ ਇਹ ਤਿਹਾੜ ਜੇਲ੍ਹ ’ਚੋਂ ਬਾਹਰ ਆ ਗਏ ਹਨ। ਉਨ੍ਹਾਂ ਦੱਸਿਆ ਕਿ ਰਿਹਾਅ ਹੋਏ ਕਿਸਾਨਾਂ ’ਚ ਸਵਰਨ ਸਿੰਘ ਪੁੱਤਰ ਸੰਤੋਖ ਸਿੰਘ ਪਿੰਡ ਖੇੜੀ ਮਾਨੀਆ ਜ਼ਿਲ੍ਹਾ ਪਟਿਆਲਾ, ਪਰਮਜੀਤ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਪਿੰਡ ਪਿੱਖਾਂ ਵਾਲਾ ਜ਼ਿਲ੍ਹਾ ਯਮੁਨਾਨਗਰ (ਹਰਿਆਣਾ), ਕੁਲਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਕੱਟੂ ਜ਼ਿਲ੍ਹਾ ਬਰਨਾਲਾ ਜੋ ਕਿ ਥਾਣਾ ਮੁਖਰਜੀ ਨਗਰ ’ਚ ਦਰਜ ਐੱਫ.ਆਈ.ਆਰ. ਨੰਬਰ 31 ਤਹਿਤ ਗਿ੍ਰਫ਼ਤਾਰ ਕੀਤੇ ਸਨ ਅਤੇ ਲਖਵੀਰ ਸਿੰਘ ਪੁੱਤਰ ਮਿੱਠੂ ਸਿੰਘ, ਸੰਦੀਪ ਪੁੱਤਰ ਮੱਖਣ ਸਿੰਘ ਅਤੇ ਸਿਮਰਜੀਤ ਸਿੰਘ ਪੁੱਤਰ ਗੁਰਲਾਲ ਸਿੰਘ ਤਿੰਨੋਂ ਵਾਸੀ ਵਾਸੀ ਬੰਗੀ ਨਿਹਾਲ ਸਿੰਘ ਜ਼ਿਲ੍ਹਾ ਬਠਿੰਡਾ, ਸੁਖਜਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਕੋਟੜਾ ਜ਼ਿਲ੍ਹਾ ਮਾਨਸਾ ਅਤੇ ਸੁਖਰਾਜ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਲੋਂਗੇਦੇਵਾ ਜ਼ਿਲ੍ਹਾ ਫਿਰੋਜ਼ਪੁਰ ਸ਼ਾਮਲ ਹਨ, ਜੋ ਕਿ ਪੱਛਮ ਵਿਹਾਰ ਪੁਲਿਸ ਥਾਣੇ ’ਚ ਦਰਜ ਐੱਫ.ਆਈ.ਆਰ. ਨੰਬਰ 22 ਤਹਿਤ ਗਿ੍ਰਫ਼ਤਾਰ ਕੀਤੇ ਗਏ ਸਨ, ਸ਼ਾਮਿਲ ਹਨ। ਸ. ਸਿਰਸਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਗਣਤੰਤਰ ਦਿਵਸ ਵਾਲੇ ਦਿਨ ਕਿਸਾਨ ਅੰਦੋਲਨ ਦੇ ਨਾਂਅ ’ਤੇ ਗਿ੍ਰਫਤਾਰ ਕੀਤੇ ਗਏ ਸਾਰੇ 120 ਲੋਕਾਂ ਦੇ ਕੇਸ ਲੜ ਰਹੀ ਹੈ।

Share