#INDIA

ਦਿੱਲੀ ਕੋਰਟ ਨੇ ਕੇਜਰੀਵਾਲ ਨੂੰ 14 ਦਿਨਾਂ ਨਿਆਂਇਕ ਹਿਰਾਸਤ ‘ਚ ਭੇਜਿਆ

-ਤਿੰਨ ਦਿਨਾਂ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਕੇਜਰੀਵਾਲ ਨੂੰ ਕੋਰਟ ‘ਚ ਕੀਤਾ ਗਿਆ ਸੀ ਪੇਸ਼
ਨਵੀਂ ਦਿੱਲੀ, 29 ਜੂਨ (ਪੰਜਾਬ ਮੇਲ)- ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਨੇ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਕੇਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 14 ਦਿਨਾ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਸੀ.ਬੀ.ਆਈ. ਦੀ ਅਪੀਲ ਉੱਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਸੀ.ਬੀ.ਆਈ. ਨੇ ਕੇਜਰੀਵਾਲ ਨੂੰ ਤਿੰਨ ਦਿਨਾਂ ਨਿਆਂਇਕ ਰਿਮਾਂਡ ਮੁੱਕਣ ਮਗਰੋਂ ਅੱਜ ਕੋਰਟ ਵਿਚ ਪੇਸ਼ ਕੀਤਾ ਸੀ।