ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 22 ਅਗਸਤ ਨੂੰ ਕਰਾਉਣ ਦਾ ਐਲਾਨ

58
Share

ਨਵੀਂ ਦਿੱਲੀ, 22 ਜੁਲਾਈ (ਪੰਜਾਬ ਮੇਲ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਹੋ ਗਿਆ ਹੈ। ਗੁਰਦੁਆਰਾ ਚੋਣਾਂ ਦੇ ਡਾਇਰੈਕਟੋਰੇਟ ਨੇ ਵੀਰਵਾਰ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀਆਂ ਚੋਣਾਂ 22 ਅਗਸਤ ਨੂੰ ਹੋਣਗੀਆਂ ਤੇ ਨਤੀਜੇ 31 ਅਗਸਤ ਤੱਕ ਐਲਾਨੇ ਜਾਣਗੇ। ਇਹ ਚੋਣਾਂ ਕੋਰੋਨਾ ਦੀ ਦੂਜੀ ਲਹਿਰ ਕਰਕੇ ਟਾਲ ਦਿੱਤੀਆਂ ਗਈਆਂ ਸੀ।
ਡਾਇਰੈਕਟੋਰੇਟ ਦੀ ਤਰਫ਼ੋਂ ਪੇਸ਼ ਵਕੀਲ ਨੇ ਚੀਫ ਜਸਟਿਸ ਡੀ.ਐੱਨ. ਪਟੇਲ ਤੇ ਜਸਟਿਸ ਜੋਤੀ ਸਿੰਘ ਦੇ ਬੈਂਚ ਨੂੰ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਚੋਣਾਂ ਦੀ ਸਾਰੀ ਪ੍ਰਕਿਰਿਆ 31 ਅਗਸਤ ਤੱਕ ਖਤਮ ਹੋ ਜਾਵੇਗੀ ਤੇ ਵੋਟਾਂ ਦੀ ਗਿਣਤੀ 25 ਅਗਸਤ ਨੂੰ ਸ਼ੁਰੂ ਹੋਵੇਗੀ।

Share