ਨਵੀਂ ਦਿੱਲੀ, 6 ਫਰਵਰੀ (ਪੰਜਾਬ ਮੇਲ)- ਕੌਮੀ ਰਾਜਧਾਨੀ ਦੇ ਸ਼ਹੀਦੀ ਪਾਰਕ ’ਚ ਅੱਜ ਖੱਬੇ ਪੱਖੀਆਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ ਵਿਚ ਪ੍ਰਦਰਸ਼ਨ ਕੀਤਾ। ਪੁਲਿਸ ਨੇ ਇਸ ਮੌਕੇ ਇਕ ਕਾਰਕੁਨਾਂ ਨੂੰ ਹਿਰਾਸਤ ਵਿਚ ਲਿਆ। ਪ੍ਰਦਰਸ਼ਕਾਰੀਆਂ ਨੇ ਖੇਤੀ ਕਾਨੂੰਨ ਰੱਦ ਕਰਨ ਤੇ ਗਿ੍ਰਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।