#INDIA

ਦਿੱਲੀ ‘ਚ ਜੀ-20 ਸਿਖ਼ਰ ਸੰਮੇਲਨ ਦੀਆਂ ਤਿਆਰੀਆਂ ‘ਤੇ 1 ਹਜ਼ਾਰ ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾਣ ਦਾ ਅਨੁਮਾਨ

ਨਵੀਂ ਦਿੱਲੀ, 14 ਫਰਵਰੀ (ਪੰਜਾਬ ਮੇਲ)- ਦਿੱਲੀ ਸਰਕਾਰ ਦੀਆਂ ਵੱਖ-ਵੱਖ ਏਜੰਸੀਆਂ ਵੱਲੋਂ ਆਉਣ ਵਾਲੇ ਮਹੀਨਿਆਂ ਵਿਚ ਰਾਸ਼ਟਰੀ ਰਾਜਧਾਨੀ ਵਿਚ ਹੋਣ ਵਾਲੇ ਜੀ-20 ਸੰਮੇਲਨ ਅਤੇ ਇਸ ਨਾਲ ਸਬੰਧਤ ਸਮਾਗਮਾਂ ਦੀਆਂ ਤਿਆਰੀਆਂ ਲਈ 1,000 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾਣ ਦਾ ਅਨੁਮਾਨ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਨਵੀਂ ਦਿੱਲੀ ਨਗਰ ਨਿਗਮ (ਐੱਨ.ਡੀ.ਐੱਮ.ਸੀ.) ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਤੋਂ ਇਲਾਵਾ ਸੁੰਦਰੀਕਰਨ ਦੇ ਕੰਮ ਅਤੇ ਇਸ ਤਰ੍ਹਾਂ ਦੀਆਂ ਹੋਰ ਤਿਆਰੀਆਂ ‘ਤੇ 1,084 ਕਰੋੜ ਰੁਪਏ ਖਰਚ ਕੀਤੇ ਜਾਣਗੇ। ਦਿੱਲੀ ਜੀ-20 ਦੇਸ਼ਾਂ ਦੀ ਮੁੱਖ ਸਿਖ਼ਰ ਬੈਠਕ ਅਤੇ ਸੱਤ ਹੋਰ ਸਬੰਧਿਤ ਸਮਾਗਮਾਂ ਦੀ ਮੇਜ਼ਬਾਨੀ ਕਰੇਗੀ। ਮਾਰਚ ਤੋਂ ਰਾਸ਼ਟਰੀ ਰਾਜਧਾਨੀ ਵਿਚ ਜੀ-20 ਸਮਾਗਮ ਕੀਤੇ ਜਾਣਗੇ।

Leave a comment