ਦਿੱਲੀ ਟਰੈਕਟਰ ਪਰੇਡ ਹਿੰਸਾ ਦੇ ਮਾਮਲੇ ‘ਚ ਦੀਪ ਸਿੱਧੂ ਨੂੰ ਜ਼ਮਾਨਤ ਮਿਲੀ

80
Share

ਨਵੀਂ ਦਿੱਲੀ,  17 ਅਪ੍ਰੈਲ (ਪੰਜਾਬ ਮੇਲ) – ਦਿੱਲੀ ਕੋਰਟ ਵੱਲੋਂ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦੀਪ ਸਿੱਧੂ ਨੂੰ ਜ਼ਮਾਨਤ ਮਿਲੀ ਗਈ ਹੈ। ਦੀਪ ਸਿੱਧੂ ’ਤੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ਵਿਚ ਹਿੰਸਾ ਨੂੰ ਭੜਕਾਉਣ ਦਾ ਦੋਸ਼ ਹੈ। ਆਨਲਾਈਨ ਹੋਈ ਸੁਣਵਾਈ ਦੌਰਾਨ ਐਡੀਸ਼ਨਲ ਸੈਸ਼ਨ ਜੱਜ ਨੀਲੋਫਰ ਅਬੀਦਾ ਪਰਵੀਨ ਨੇ ਦੀਪ ਸਿੱਧੂ ਵੱਲੋਂ ਦਾਇਰ ਜ਼ਮਾਨਤ ਅਰਜ਼ੀ ਦੀ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਦੂਜੀ ਧਿਰ ਵੱਲੋਂ ਦੀਪ ਸਿੱਧੂ ਨੂੰ ਕਿਸਾਨਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕੱਢੀ ਗਈ ਟਰੈਕਟਰ ਰੈਲੀ ਨੂੰ ਭੜਕਾਉਣ ਅਤੇ ਲਾਲ ਕਿਲ੍ਹਾ ’ਤੇ ਹੋਈ ਹਿੰਸਾ ਦੇ ਮੁੱਖ ਦੋਸ਼ੀ ਵੱਜੋਂ ਇਸ ਕੇਸ ਨਾਲ ਜੋੜਿਆ ਗਿਆ ਹੈ।

ਸੁਣਵਾਈ ਦੌਰਾਨ ਸਰਕਾਰੀ ਵਕੀਲ ਵੱਲੋਂ ਇਹ ਦਰਖਾਸਤ ਦਿੱਤੀ ਗਈ ਕਿ ਦੀਪ ਸਿੱਧੂ ਵੱਲੋਂ ਵੱਖ ਵੱਖ ਮੀਡੀਆ ਚੈਨਲਾਂ ਨੂੰ ਦਿੱਤੀਆਂ ਇੰਟਰਵਿਊ ਵਿਚ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਅਤੇ ਤਿਰੰਗੇ ਝੰਡੇ ਦੇ ਅਪਮਾਨ ਇਰਾਦਤਨ ਕਰਨ ਦਾ ਦੋਸ਼ ਲੱਗਾ ਹੈ।
ਇਸ ਤੋਂ ਪਹਿਲਾਂ ਲਾਲ ਕਿਲ੍ਹਾ ਹਿੰਸਾ ‘ਚ ਮੁਲਜ਼ਮ ਦੀਪ ਸਿੱਧੂ ਦੇ ਵਕੀਲ ਨੇ ਕੋਰਟ ‘ਚ ਕਿਹਾ ਕਿ ਉਸ ਖ਼ਿਲਾਫ਼ ਕੋਈ ਸਬੂਤ ਨਹੀਂ ਹੈ, ਜਿਸ ਤੋਂ ਪਤਾ ਲੱਗ ਸਕੇ ਕਿ ਉਸ ਨੇ ਹਿੰਸਾ ਲਈ ਲੋਕਾਂ ਨੂੰ ਭੜਕਾਇਆ। ਉਸ ਨੇ ਇਹ ਵੀ ਕਿਹਾ ਕਿ ਕਿਸਾਨ ਟਰੈਕਟਰ ਪਰੇਡ ਲਈ ਕਿਸਾਨ ਆਗੂਆਂ ਵੱਲੋਂ ਅਪੀਲ ਕੀਤੀ ਗਈ ਸੀ। ਦੀਪ ਸਿੱਧੂ ਤਾਂ ਕਿਸਾਨ ਯੂਨੀਅਨ ਦਾ ਮੈਂਬਰ ਨਹੀਂ ਹੈ। ਦੀਪ ਨੇ ਲਾਲ ਕਿਲ੍ਹੇ ‘ਚ ਜਾਣ ਲਈ ਕੋਈ ਕਾਲ ਵੀ ਨਹੀਂ ਕੀਤੀ। ਕੋਰਟ ਦੇ ਸਾਹਮਣੇ ਦੀਪ ਸਿੱਧੂ ਨੇ ਆਪਣੇ ਵਕੀਲ ਰਾਹੀਂ ਕਿਹਾ ਕਿ ਉਸ ਨੇ ਦਿੱਲੀ ‘ਚ ਹਿੰਸਾ ਦਾ ਇਕ ਵੀ ਕੰਮ ਨਹੀਂ ਕੀਤਾ ਹੈ। ਹਿੰਸਾ ਭੜਕਾਉਣ ਤੋਂ ਪਹਿਲਾਂ ਹੀ ਉਹ ਅੰਦੋਲਨ ਤੋਂ ਵੱਖ ਹੋ ਗਿਆ ਸੀ।

Share