ਨਵੀਂ ਦਿੱਲੀ, 9 ਜਨਵਰੀ (ਪੰਜਾਬ ਮੇਲ)- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸੋਮਵਾਰ ਨੂੰ ਕਿਹਾ ਕਿ ਪੱਛਮੀ ਦਿੱਲੀ ਦੀ ‘ਵਿਧਵਾ ਕਾਲੋਨੀ’, ਜਿਸ ਵਿਚ ਮੁੱਖ ਤੌਰ ‘ਤੇ 1984 ਦੇ ਸਿੱਖ ਕਤਲੇਆਮ ਪੀੜਤਾਂ ਦੀ ਰਿਹਾਇਸ਼ ਹੈ, ਦਾ ਨਾਂ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ ‘ਮਾਤਾ ਗੁਜਰੀ ਜੀ ਦੇ ਨਾਂ ‘ਤੇ ਰੱਖਿਆ ਗਿਆ ਹੈ। ਪਿਛਲੇ ਸਾਲ ਨਵੰਬਰ ‘ਚ ਸਕਸੈਨਾ ਨੇ ਅਧਿਕਾਰੀਆਂ ਨੂੰ ਨਿਵਾਸੀਆਂ ਦੇ ਸੁਝਾਵਾਂ ਅਨੁਸਾਰ ਵਿਧਵਾ ਕਾਲੋਨੀ ਦਾ ਨਾਂ ਬਦਲਣ ਦੇ ਨਿਰਦੇਸ਼ ਦਿੱਤੇ ਸਨ।