ਦਿੱਲੀ ਦੇ ਦੋ ਭਾਜਪਾ ਨੇਤਾਵਾਂ ਵੱਲੋਂ ਨਵਜੋਤ ਸਿੱਧੂ ਦੇ ਸਾਬਕਾ ਸਲਾਹਕਾਰ ਮਾਲੀ ਖ਼ਿਲਾਫ਼ ਸ਼ਿਕਾਇਤ ਦਰਜ

481
Share

ਨਵੀਂ ਦਿੱਲੀ, 27 ਅਗਸਤ (ਪੰਜਾਬ ਮੇਲ)- ਦਿੱਲੀ ਭਾਜਪਾ ਨੇਤਾਵਾਂ ਆਰਪੀ ਸਿੰਘ ਅਤੇ ਤੇਜਿੰਦਰ ਸਿੰਘ ਬੱਗਾ ਨੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰ ਮਾਲੀ ਦੇ ਖ਼ਿਲਾਫ਼ ਸੰਸਦ ਮਾਰਗ ਪੁਲਿਸ ਸਟੇਸ਼ਨ ’ਚ ਸ਼ਿਕਾਇਤ ਦਰਜ ਕਰਵਾਈ ਹੈ। ਮਾਲੀ ਵਿਰੁੱਧ ਸ਼ਿਕਾਇਤ ’ਚ ਉਨ੍ਹਾਂ ਖ਼ਿਲਾਫ਼ ਭਾਰਤ ਸਰਕਾਰ ਵਿਰੁੱਧ ਜੰਗ ਛੇੜਨ ਤੇ ਦੇਸ਼ਧ੍ਰੋਹ ਵਰਗੇ ਦੋਸ਼ ਲਗਾਏ ਗਏ ਹਨ। ਸ਼੍ਰੀ ਬੱਗਾ ਨੇ ਕਿਹਾ ਕਿ ਉਨ੍ਹਾਂ ਨੇ ਰਾਜਿੰਦਰ ਨਗਰ ਪੁਲਿਸ ਸਟੇਸ਼ਨ ’ਚ ਮਾਲੀ ਖ਼ਿਲਾਫ਼ ਕਸ਼ਮੀਰ ਦੇ ਵੱਖਰੇ ਦੇਸ਼ ਹੋਣ ਬਾਰੇ ਪੋਸਟ ਲਈ ਸ਼ਿਕਾਇਤ ਵੀ ਦਰਜ ਕਰਵਾਈ ਸੀ।

Share