ਦਿੱਲੀ ਦੇ ਸਿਹਤ ਮੰਤਰੀ ਨੇ ਦਿੱਤੀ ਕੋਰੋਨਾ ਨੂੰ ਮਾਤ

466
Share

ਨਵੀਂ ਦਿੱਲੀ, 26 ਜੂਨ (ਪੰਜਾਬ ਮੇਲ)- ਦੇਸ਼ ਦੀ ਰਾਜਧਾਨੀ ਦਿੱਲੀ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਉੱਥੇ ਹੀ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ ਪਿਛਲੇ ਕਈ ਦਿਨਾਂ ਤੋਂ ਹਸਪਤਾਲ ‘ਚ ਭਰਤੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਠੀਕ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕੋਰੋਨਾ ਟੈਸਟ ਹੁਣ ਨੈਗੇਟਿਵ ਆਇਆ ਹੈ। ਨਾਲ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਕੋਰੋਨਾ ਵਾਇਰਸ ਨਾਲ ਇਨਫੈਕਟਡ ਹੋ ਗਏ ਸਨ। ਹਾਲਾਂਕਿ ਉਨ੍ਹਾਂ ਦੀ ਪਹਿਲੀ ਜਾਂਚ ਰਿਪੋਰਟ ਨੈਗੇਟਿਵ ਆਈ ਸੀ। ਇਸ ਤੋਂ ਬਾਅਦ ਜਦੋਂ ਇਕ ਵਾਰ ਫਿਰ ਜੈਨ ਦਾ ਕੋਵਿਡ ਟੈਸਟ ਕੀਤਾ ਗਿਆ ਤਾਂ ਉਨ੍ਹਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ।


Share