ਦਿੱਲੀ ਦੰਗਿਆਂ ਦੇ ਮਾਮਲੇ ’ਚ ਹਾਈਕੋਰਟ ਵੱਲੋਂ ਕਈ ਵੱਡੇ ਸਿਆਸੀ ਆਗੂਆਂ ਨੂੰ ਨੋਟਿਸ ਜਾਰੀ

171
ਸੋਨੀਆ ਗਾਂਧੀ, ਪਿ੍ਰਯੰਕਾ ਗਾਂਧੀ, ਕਪਿਲ ਮਿਸ਼ਰਾ, ਅਨੁਰਾਗ ਠਾਕੁਰ
Share

ਨਵੀਂ ਦਿੱਲੀ, 2 ਮਾਰਚ (ਪੰਜਾਬ ਮੇਲ)- ਦਿੱਲੀ ਦੰਗਿਆਂ ਦੇ ਮਾਮਲੇ ’ਚ ਹਾਈ ਕੋਰਟ ਨੇ ਕਈ ਵੱਡੀਆਂ ਸਿਆਸੀ ਹਸਤੀਆਂ ਨੂੰ ਨੋਟਿਸ ਭੇਜਿਆ ਹੈ। ਇਸ ਵਿਚ ਪੁੱਛਿਆ ਗਿਆ ਹੈ ਕਿ ਕਿਉਂ ਨਾ ਇਸ ਮਾਮਲੇ ’ਚ ਇਕ ਧਿਰ ਦੇ ਰੂਪ ’ਚ ਉਨ੍ਹਾਂ ’ਤੇ ਮੁਕੱਦਮਾ ਚਲਾਇਆ ਜਾਵੇ। ਅਦਾਲਤ ਨੇ ਇਸ ਮਾਮਲੇ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਪਾਰਟੀ ਆਗੂ ਰਾਹੁਲ ਗਾਂਧੀ ਤੇ ਪਿ੍ਰਯੰਕਾ ਗਾਂਧੀ ਨੂੰ ਨੋਟਿਸ ਭੇਜਿਆ ਹੈ। ਇਸ ਤੋਂ ਇਲਾਵਾ ਅਜਿਹਾ ਹੀ ਨੋਟਿਸ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਭਾਜਪਾ ਆਗੂ ਕਪਿਲ ਮਿਸ਼ਰਾ, ਭਾਜਪਾ ਸੰਸਦ ਮੈਂਬਰ ਪਰਵੇਸ਼ ਵਰਮਾ ਨੂੰ ਵੀ ਭੇਜਿਆ ਗਿਆ ਹੈ। ਹਾਈ ਕੋਰਟ ਨੇ ਸਾਰਿਆਂ ਤੋਂ ਚਾਰ ਮਾਰਚ ਤੱਕ ਇਸ ’ਤੇ ਜਵਾਬ ਮੰਗਿਆ ਹੈ। ਦੱਸਣਯੋਗ ਹੈ ਕਿ ਦਿੱਲੀ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਹੋਈ ਸੀ। ਇਸ ਵਿਚ ਦੰਗੇ ਭੜਕਾਉਣ ’ਚ ਕਥਿਤ ਭੂਮਿਕਾ ਲਈ ਸਿਆਸੀ ਆਗੂਆਂ ਸਹਿਤ ਕਈ ਲੋਕਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਉੱਤਰ-ਪੂਰਬੀ ਦਿੱਲੀ ’ਚ 2020 ’ਚ ਦੰਗੇ ਹੋਏ ਸਨ। ਇਨ੍ਹਾਂ ਲੋਕਾਂ ਤੋਂ ਇਲਾਵਾ ਆਪ ਆਗੂ ਮਨੀਸ਼ ਸਿਸੋਦੀਆ ਤੇ ਅਮਾਨਤੁੱਲ੍ਹਾ ਖਾਨ, ਏ.ਆਈ.ਐੱਮ.ਆਈ.ਐੱਮ. ਨੇਤਾ ਵਾਰਿਸ ਪਠਾਣ ਤੇ ਅਕਬਰੂਦੀਨ ਓਵਾਇਸੀ, ਮਹਿਮੂਦ ਪ੍ਰਾਚਾ, ਹਰਸ਼ ਮੰਦਰ ਤੇ ਅਭਿਨੇਤਰੀ ਸਵਰਾ ਭਾਸਕਰ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ।

Share