ਦਿੱਲੀ ਦੰਗੇ: ਇਸ਼ਰਤ ਜਹਾਂ ਵੱਲੋਂ ਜੇਲ੍ਹ ’ਚ ਕਥਿਤ ਬੁਰੀ ਤਰ੍ਹਾਂ ਕੁੱਟਣ-ਮਾਰਨ ਕਰਨ ਦਾ ਦਾਅਵਾ

154
Share

ਸਥਾਨਕ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ
ਨਵੀਂ ਦਿੱਲੀ, 22 ਦਸੰਬਰ (ਪੰਜਾਬ ਮੇਲ)- ਉੱਤਰ-ਪੂਰਬੀ ਦਿੱਲੀ ਦੰਗਿਆਂ ਦੇ ਕੇਸ ’ਚ ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ ਤਹਿਤ ਗਿ੍ਰਫ਼ਤਾਰ ਕਾਂਗਰਸ ਦੀ ਸਾਬਕਾ ਕੌਂਸਲਰ ਇਸ਼ਰਤ ਜਹਾਂ ਨੇ ਅੱਜ ਸਥਾਨਕ ਅਦਾਲਤ ’ਚ ਦਾਅਵਾ ਕੀਤਾ ਕਿ ਮੰਡੋਲੀ ਜੇਲ੍ਹ ’ਚ ਉਸ ਨੂੰ ਕਥਿਤ ਬੁਰੀ ਤਰ੍ਹਾਂ ਕੁੱਟਿਆ ਮਾਰਿਆ ਗਿਆ ਤੇ ਜੇਲ੍ਹ ’ਚ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹੈ। ਵਧੀਕ ਸੈਸ਼ਨ ਜੱਜ ਅਮਿਤਾਭ ਰਾਵਤ ਨੇ ਜੇਲ੍ਹ ਪ੍ਰਸ਼ਾਸਨ ਨੂੰ ਜਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਜੱਜ ਨੇ ਕਿਹਾ ਕਿ ਜੇਲ੍ਹ ਦੇ ਅਧਿਕਾਰੀ ਇਹ ਵੀ ਯਕੀਨੀ ਕਰਨ ਕਿ ਉਸ ਨੂੰ ਆਪਣੀ ਸ਼ਿਕਾਇਤ ਅਦਾਲਤ ਅੱਗੇ ਰੱਖਣ ਲਈ ਹੋਰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਕੋਰਟ ਨੇ ਜੇਲ੍ਹ ਅਥਾਰਿਟੀਜ਼ ਨੂੰ ਬੁੱਧਵਾਰ ਤੱਕ ਤਫਸੀਲੀ ਰਿਪੋਰਟ ਦਾਖ਼ਲ ਕਰਨ ਲਈ ਵੀ ਕਿਹਾ ਹੈ।

Share