ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਬਾਰੇ ਸੂਹ ਦੇਣ ਵਾਲੇ ਨੂੰ 1 ਲੱਖ ਦਾ ਇਨਾਮ ਦੇਣ ਦਾ ਐਲਾਨ

439
Share

ਨਵੀਂ ਦਿੱਲੀ, 14 ਫਰਵਰੀ (ਪੰਜਾਬ ਮੇਲ)- ਦੀਪ ਸਿੱਧੂ ਦੀ ਗਿ੍ਰਫ਼ਤਾਰੀ ਮਗਰੋਂ ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਟਰੈਕਟਰ ਪਰੇਡ ਹਿੰਸਾ ਮਾਮਲੇ ’ਚ ਲਖਬੀਰ ਸਿੰਘ ਉਰਫ਼ ਲੱਖਾ ਸਿਧਾਣਾ ’ਤੇ ਵੀ 1 ਲੱਖ ਰੁਪਏ ਦਾ ਇਨਾਮ ਰੱਖ ਦਿੱਤਾ ਹੈ। ਪੁਲਿਸ ਨੇ ਲੱਖਾ ਸਿਧਾਣਾ ਬਾਰੇ ਸੂਹ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਦਿੱਲੀ ਪੁਲਿਸ ਕ੍ਰਾਈਮ ਬਰਾਂਚ ਅਤੇ ਵਿਸ਼ੇਸ਼ ਸੈੱਲ ਦੀ ਟੀਮਾਂ ਇਸ ਸਬੰਧ ’ਚ ਪੰਜਾਬ, ਹਰਿਆਣਾ ਅਤੇ ਦਿੱਲੀ-ਐਨ.ਸੀ.ਆਰ. ’ਚ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ। ਦੱਸ ਦੇਈਏ ਕਿ ਇਸ ਤੋਂ ਕੁਝ ਦਿਨ ਪਹਿਲਾਂ ਹੀ ਪੰਜਾਬੀ ਐਕਟਰ ਦੀਪ ਸਿੱਧੂ ਨੂੰ ਗਿ੍ਰਫ਼ਤਾਰ ਕੀਤਾ ਸੀ। ਉਸ ਕੋਲੋਂ ਪੁੱਛਗਿੱਛ ਕੀਤੀ ਗਈ ਅਤੇ ਹੁਣ ਉਹ ਰਿਮਾਂਡ ’ਤੇ ਚੱਲ ਰਿਹਾ ਹੈ। ਉੱਧਰ ਕਿਸਾਨ ਅੰਦੋਲਨ ਵੀ ਤੇਜ਼ ਹੁੰਦਾ ਜਾ ਰਿਹਾ ਹੈ।

Share