ਦਿੱਲੀ ਪੁਲਿਸ ਵੱਲੋਂ ਖ਼ਾਲਿਸਤਾਨ ਲਹਿਰ ਦੇ ਤਿੰਨ ਸ਼ੱਕੀ ਸਮਰਥਕ ਗ੍ਰਿਫ਼ਤਾਰ

667
Share

ਨਵੀਂ ਦਿੱਲੀ, 27 ਜੂਨ (ਪੰਜਾਬ ਮੇਲ)- ਦਿੱਲੀ ਪੁਲਿਸ ਨੇ ਖ਼ਾਲਿਸਤਾਨ ਲਹਿਰ ਦੇ ਤਿੰਨ ਸ਼ੱਕੀ ਸਮਰਥਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਈ ਊੱਤਰੀ ਸੂਬਿਆਂ ‘ਚ ਕੁਝ ਵਿਸ਼ੇਸ਼ ਲੋਕਾਂ ਨੂੰ ਨਿਸ਼ਾਨਾ ਬਣਾਊਣ ਕਰਨ ਦੀ ਯੋਜਨਾ ਬਣਾ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਮਹਿੰਦਰ ਪਾਲ ਸਿੰਘ (29) ਵਾਸੀ ਦਿੱਲੀ, ਗੁਰਤੇਜ ਸਿੰਘ (41) ਵਾਸੀ ਪੰਜਾਬ ਅਤੇ ਲਵਪ੍ਰੀਤ (21) ਵਾਸੀ ਹਰਿਆਣਾ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ ਸੱਤ ਕਾਰਤੂਸ ਬਰਾਮਦ ਹੋਏ ਹਨ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਮਿਲੇ ਤਿੰਨ ਫੋਨਾਂ ‘ਚ ਖਾਲਿਸਤਾਨ ਲਹਿਰ ਨਾਲ ਸਬੰਧਤ ‘ਪ੍ਰਵਿਰਤੀ’ ਵਾਲੀਆਂ ਵੀਡੀਓਜ਼ ਅਤੇ ਤਸਵੀਰਾਂ ਮਿਲੀਆਂ ਹਨ।


Share